Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਜੀਂਦ ਤੋਂ ਦੌੜੇਗੀ ਵਿਕਸਿਤ ਹਰਿਆਣਾ ਦੀ ਨਵੀਂ ਰਫ਼ਤਾਰ, 17 ਜੁਲਾਈ ਬਣੇਗਾ ਇਤਿਹਾਸ ਦਾ ਨਵਾਂ ਅਧਿਆਇ : ਰਣਬੀਰ ਗੰਗਵਾ

July 16, 2026 06:27 PM
Rozana Sehaj times


ਹਰਿਆਣਾ   : 
ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ 17 ਜੁਲਾਈ ਦਾ ਜੀਂਦ ਪ੍ਰੋਗਰਾਮ ਸਿਰਫ ਇੱਕ ਆਯੋਜਨ ਨਹੀਂ, ਸਗੋਂ ਵਿਕਸਿਤ ਹਰਿਆਣਾ ਦੀ ਨਵੀਂ ਦਿਸ਼ਾ ਅਤੇ ਨਵੇਂ ਵਿਸ਼ਵਾਸ ਦਾ ਉਦਘੋਸ਼ ਹੋਵੇਗਾ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਕਰ-ਕੰਮਲਾਂ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਅਧਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਨਾਲ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਪ੍ਰਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਦਾਨ ਕਰੇਗੀ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਜਦੋਂ ਲੀਡਰਸ਼ਿਪ ਦੂਰਦਰਸ਼ੀ ਹੋਵੇ, ਤਾਂ ਵਿਕਾਸ ਕੇਵਲ ਯੋਜਨਾਵਾਂ ਵਿੱਚ ਨਹੀਂ, ਜ਼ਮੀਨ 'ਤੇ ਦਿਖਾਈ ਦਿੰਦਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਲਗਾਤਾਰ ਆਧੁਨਿਕ ਆਧਾਰਭੂਤ ਢਾਂਚੇ, ਬਿਹਤਰ ਸੰਪਰਕ ਵਿਵਸਥਾ, ਉਦਯੋਗਿਕ ਵਿਸਤਾਰ ਅਤੇ ਜਨ-ਕਲਿਆਣ ਦੇ ਖੇਤਰ ਵਿੱਚ ਨਵੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ। ਜੀਂਦ ਤੋਂ ਸ਼ੁਰੂ ਹੋਣ ਵਾਲੇ ਪ੍ਰੋਜੈਕਟ ਇਸ ਪਰਿਵਰਤਨਕਾਰੀ ਯਾਤਰਾ ਨੂੰ ਹੋਰ ਗਤੀ ਦੇਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਪਹਿਲੀ ਹਾਈਡ੍ਰੋਜਨ ਅਧਾਰਤ ਟ੍ਰੇਨ ਸਿਰਫ ਤਕਨੀਕੀ ਪ੍ਰਾਪਤੀ ਨਹੀਂ, ਸਗੋਂ ਵਿਕਸਿਤ ਭਾਰਤ ਦੀ ਨਵੀਂ ਸੋਚ, ਹਰਿਤ ਊਰਜਾ ਪ੍ਰਤੀ ਵਚਨਬੱਧਤਾ ਅਤੇ ਆਤਮ-ਨਿਰਭਰ ਭਾਰਤ ਦੇ ਸੰਕਲਪ ਦਾ ਸ਼ਕਤੀਸ਼ਾਲੀ ਪ੍ਰਤੀਕ ਹੈ। ਇਹ ਪਹਿਲ ਆਉਣ ਵਾਲੇ ਸਮੇਂ ਵਿੱਚ ਭਾਰਤ ਨੂੰ ਸਵੱਛ ਅਤੇ ਆਧੁਨਿਕ ਆਵਾਜਾਈ ਵਿਵਸਥਾ ਦੇ ਖੇਤਰ ਵਿੱਚ ਨਵੀਂ ਪਛਾਣ ਦਿਵਾਏਗੀ। ਸ੍ਰੀ ਗੰਗਵਾ ਨੇ ਕਿਹਾ ਕਿ ਵਿਕਾਸ ਦੀ ਅਸਲੀ ਪਛਾਣ ਨੀਂਹ ਪੱਥਰਾਂ ਤੋਂ ਨਹੀਂ, ਸਗੋਂ ਜਨਤਾ ਦੇ ਜੀਵਨ ਵਿੱਚ ਆਉਣ ਵਾਲੇ ਸਕਾਰਾਤਮਕ ਬਦਲਾਅ ਤੋਂ ਹੁੰਦੀ ਹੈ। ਇਹੀ ਸੋਚ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਹਰੇਕ ਯੋਜਨਾ ਵਿੱਚ ਦਿਖਾਈ ਦਿੰਦੀ ਹੈ। ਸੜਕ, ਰੇਲ, ਸਿਹਤ, ਪੀਣ ਵਾਲੇ ਪਾਣੀ, ਉਦਯੋਗ ਅਤੇ ਪੇਂਡੂ ਵਿਕਾਸ ਦੇ ਖੇਤਰ ਵਿੱਚ ਹੋਏ ਕੰਮਾਂ ਦਾ ਲਾਭ ਅੱਜ ਪ੍ਰਦੇਸ਼ ਦਾ ਹਰੇਕ ਵਰਗ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ ਦਾ ਪ੍ਰੋਗਰਾਮ ਕੇਵਲ ਵਰਤਮਾਨ ਦੀਆਂ ਪ੍ਰਾਪਤੀਆਂ ਦਾ ਉਤਸਵ ਨਹੀਂ, ਸਗੋਂ ਭਵਿੱਖ ਦੀਆਂ ਸੰਭਾਵਨਾਵਾਂ ਦਾ ਵੀ ਉਦਘੋਸ਼ ਹੋਵੇਗਾ। ਇਸ ਨਾਲ ਪ੍ਰਦੇਸ਼ ਵਿੱਚ ਨਿਵੇਸ਼ ਵਧੇਗਾ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਕਨੈਕਟੀਵਿਟੀ ਮਜ਼ਬੂਤ ਹੋਵੇਗੀ ਅਤੇ ਹਰਿਆਣਾ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਹੋਰ ਵਧੇਰੇ ਸ਼ਕਤੀਸ਼ਾਲੀ ਭਾਗੀਦਾਰ ਬਣੇਗਾ। ਮੰਤਰੀ ਨੇ ਕਿਹਾ ਕਿ ਜੀਂਦ ਦੀ ਧਰਤੀ ਤੋਂ ਉੱਠਣ ਵਾਲਾ ਵਿਕਾਸ ਦਾ ਇਹ ਸੰਕਲਪ ਆਉਣ ਵਾਲੇ ਸਾਲਾਂ ਵਿੱਚ ਹਰਿਆਣਾ ਦੀ ਨਵੀਂ ਪਛਾਣ ਬਣੇਗਾ। 17 ਜੁਲਾਈ ਦਾ ਦਿਨ ਪ੍ਰਦੇਸ਼ ਦੇ ਵਿਕਾਸ, ਜਨ-ਵਿਸ਼ਵਾਸ ਅਤੇ ਸੁਸ਼ਾਸਨ ਦੀ ਉਸ ਯਾਤਰਾ ਦਾ ਪ੍ਰਤੀਕ ਹੋਵੇਗਾ, ਜੋ ਹਰਿਆਣਾ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦਾ ਮਾਰਗ ਪ੍ਰਸ਼ਸਤ ਕਰੇਗੀ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ