Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ 'ਚ ਸੇਵਾ ਕੇਂਦਰ ਦੀ ਬੱਤੀ ਗੁੱਲ, ਲੋਕ ਪ੍ਰੇਸ਼ਾਨ 

July 16, 2026 06:36 PM
ਦਰਸ਼ਨ ਸਿੰਘ ਚੌਹਾਨ

ਦੀਪਾ ਦੀ ਮੌਜੂਦਗੀ 'ਚ ਡੀਜ਼ਲ ਲਿਆਕੇ ਚਲਾਇਆ ਜਨਰੇਟਰ

ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਕੋਰਟ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਵਿੱਚ ਬਿਜਲੀ ਨਾ ਹੋਣ ਕਾਰਨ ਕੰਮਕਾਜ ਕਰਵਾਉਣ ਆਏ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਤਮਜ਼ਰੀਫੀ ਇਹ ਵੀ ਰਹੀ ਡੀਜ਼ਲ ਨਾ ਹੋਣ ਕਰਕੇ ਜਨਰੇਟਰ ਵੀ ਬੰਦ ਪਿਆ ਹੈ। ਉਕਤ ਵਰਤਾਰੇ ਦੀ ਸੂਚਨਾ ਮਿਲਦਿਆਂ ਵੀਰਵਾਰ ਨੂੰ ਸੁਨਾਮ ਦੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਮੌਕੇ ਤੇ ਜਾਕੇ ਦੇਖਿਆ ਤਾਂ ਹਾਲਾਤ ਬਦ ਤੋਂ ਬਦਤਰ ਬਣੇ ਹੋਏ ਸਨ। ਸੇਵਾ ਕੇਂਦਰ ਵਿੱਚ ਕੰਮਾਂ ਲਈ ਆਏ ਲੋਕ ਬਾਹਰ ਦਰਖ਼ਤਾਂ ਹੇਠ ਬੈਠੇ ਦਿਖਾਈ ਦਿੱਤੇ। ਦੱਸ ਦੇਈਏ ਕੁੱਝ ਦਿਨ ਪਹਿਲਾਂ ਸੁਨਾਮ ਦੇ ਰੋਜ਼ ਗਾਰਡਨ ਵਿੱਚ ਸਥਿਤ ਸੇਵਾ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟਿਆ ਗਿਆ ਸੀ। ਸਰਕਾਰੀ ਅਦਾਰਿਆਂ ਵਿੱਚ ਬਿਜਲੀ ਦੇ ਮੀਟਰ ਪ੍ਰੀਪੇਡ ਲੱਗੇ ਹੋਣ ਕਾਰਨ ਪੈਸੇ ਖਤਮ ਹੁੰਦਿਆਂ ਬਿਜਲੀ ਸਪਲਾਈ ਆਪਣੇ ਆਪ ਡਿਸਕਨੈਕਟ ਹੋ ਜਾਂਦੀ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਆਖਿਆ ਕਿ ਸੇਵਾ ਕੇਂਦਰਾਂ ਵਿੱਚ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਗਰਲੀਆਂ ਸਰਕਾਰਾਂ ਵੱਲੋਂ ਜਨਤਾ ਦੀ ਖੱਜਲ ਖ਼ੁਆਰੀ ਰੋਕਣ ਲਈ ਪੰਜਾਬ ਅੰਦਰ ਸੇਵਾ ਕੇਂਦਰ ਖੋਲ੍ਹੇ ਗਏ ਸਨ ਲੇਕਿਨ ਮੌਜੂਦਾ ਸਰਕਾਰ ਦੇ ਰਾਜ ਦੌਰਾਨ ਬਿਜਲੀ ਦੇ ਬਿੱਲ ਅਦਾ ਨਾ ਕਰਨ ਕਰਕੇ ਬਿਜਲੀ ਸਪਲਾਈ ਬੰਦ ਹੋ ਰਹੀ ਹੈ ਉਂਜ ਉਨ੍ਹਾਂ ਆਖਿਆ ਕਿ ਬੇਸ਼ੱਕ ਸੇਵਾ ਕੇਂਦਰ ਦਾ ਬਿਜਲੀ ਬਿੱਲ ਠੇਕੇਦਾਰ ਨੇ ਅਦਾ ਕਰਨਾ ਹੈ ਲੇਕਿਨ ਜਨਤਾ ਦੀ ਖੱਜਲ ਖ਼ੁਆਰੀ ਰੋਕਣ ਲਈ ਸਰਕਾਰ ਜਿੰਮੇਵਾਰ ਹੈ। ਉਨ੍ਹਾਂ ਆਖਿਆ ਕਿ ਸਿਤਮ ਦੀ ਗੱਲ ਇਹ ਵੀ ਹੈ ਕਿ ਸੇਵਾ ਕੇਂਦਰਾਂ ਵਿੱਚ ਲੱਗੇ ਜਨਰੇਟਰ ਡੀਜ਼ਲ ਨਾ ਹੋਣ ਕਰਕੇ ਬੰਦ ਪਏ ਹਨ, ਉਂਜ ਕਾਂਗਰਸੀ ਆਗੂ ਰਾਜਿੰਦਰ ਦੀਪਾ ਦੇ ਸੇਵਾ ਕੇਂਦਰ ਵਿੱਚ ਪਹੁੰਚਣ ਤੋਂ ਬਾਅਦ ਡੀਜ਼ਲ ਲਿਆਕੇ ਜਨਰੇਟਰ ਚਾਲੂ ਕੀਤਾ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਲੋਕਾਂ ਨੂੰ ਘਰ ਬੈਠੇ ਸੁਵਿਧਾਵਾਂ ਦੇਣ ਦੇ ਦਾਅਵੇ ਕਰ ਰਹੀ ਹੈ ਲੇਕਿਨ ਹਕੀਕਤ ਅਸਲ ਤੋਂ ਕੋਹਾਂ ਦੂਰ ਹੈ। ਰਾਜਿੰਦਰ ਦੀਪਾ ਨੇ ਦੱਸਿਆ ਕਿ ਸੇਵਾ ਕੇਂਦਰ ਚ, ਕੰਮਕਾਜ ਕਰਵਾਉਣ ਆਏ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮ ਲਈ ਕਈ ਗੇੜੇ ਲਾਉਣੇ ਪੈਂਦੇ ਹਨ। ਕਦੇ ਬਿਜਲੀ ਨਹੀਂ ਅਤੇ ਕਦੇ ਸਰਬਰ ਡਾਊਨ ਦੀ ਗੱਲ ਆਖੀ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੂਬੇ ਦੀ ਸਰਕਾਰ ਸੇਵਾ ਕੇਂਦਰਾਂ ਵਿੱਚ ਬਿਜਲੀ ਦੇ ਬਿੱਲ ਸਮੇਤ ਹੋਰ ਘਾਟਾਂ ਨੂੰ ਦੂਰ ਕਰਨ ਨੂੰ ਯਕੀਨੀ ਬਣਾਵੇ ਤਾਂ ਜੋ ਲੋਕਾਂ ਨੂੰ ਖੱਜਲ ਖੁਆਰ ਨਾ ਹੋਵੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ