Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Haryana

ਰਾਜ ਮੰਤਰੀ ਗੌਰਵ ਗੌਤਮ ਨੇ ਰਾਸ਼ਟਰੀ ਗ੍ਰੇਡਿੰਗ ਵਿੱਚ ਸਰਵੋਤਮ ਸਥਾਨ ਪਾਉਣ ਵਾਲੀਆਂ ਸੂਬੇ ਦੀਆਂ 5 ਸਰਕਾਰੀ ਆਈਟੀਆਈ ਨੂੰ ਕੀਤਾ ਸਨਮਾਨਿਤ

July 16, 2026 06:49 PM
Rozana Sehaj times


ਹਰਿਆਣਾ :
  ਹਰਿਆਣਾ ਦੇ ਯੁਵਾ ਅਤੇ ਉੱਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਅੱਜ ਪੰਚਕੂਲਾ ਸਥਿਤ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ (ਐਚ.ਕੇ.ਆਰ.ਐਨ.) ਦੇ ਆਡੀਟੋਰੀਅਮ ਵਿੱਚ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਹਰਿਆਣਾ ਦੀਆਂ 5 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈ) ਨੂੰ ਰਾਸ਼ਟਰੀ ਪੱਧਰ ਦੀ ਗ੍ਰੇਡਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਨਮਾਨਿਤ ਕੀਤਾ। ਇਹ ਸਮਾਰੋਹ ਵਿਸ਼ਵ ਯੁਵਾ ਹੁਨਰ ਦਿਵਸ ਦੇ ਸ਼ੁਭ ਅਵਸਰ 'ਤੇ ਆਯੋਜਿਤ ਕੀਤਾ ਗਿਆ ਸੀ, ਜਿਸ ਦਾ ਉਦੇਸ਼ ਰਾਜ ਦੇ ਤਕਨੀਕੀ ਅਤੇ ਵਿਵਹਾਰਕ ਸਿੱਖਿਆ ਢਾਂਚੇ ਦੀ ਇਸ ਅਪੂਰਵ ਪ੍ਰਾਪਤੀ ਨੂੰ ਰੇਖਾਂਕਿਤ ਕਰਨਾ ਸੀ। ਇਸ ਦੌਰਾਨ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਸੂਬਾਵਾਸੀਆਂ ਅਤੇ ਨੌਜਵਾਨਾਂ ਨੂੰ 'ਵਿਸ਼ਵ ਯੁਵਾ ਹੁਨਰ ਦਿਵਸ' ਦੀਆਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ 'ਪੀਐਮ ਸੇਤੂ ਯੋਜਨਾ' ਦੇ ਅਧੀਨ ਵਿਭਾਗ ਦਾ ਟੀਚਾ ਪ੍ਰਦੇਸ਼ ਦੇ 20 ਹਜ਼ਾਰ ਨੌਜਵਾਨਾਂ ਨੂੰ ਦੇਸ਼ ਦੀਆਂ ਮੋਹਰੀ ਤੇ ਪ੍ਰਤਿਸ਼ਠਿਤ ਉਦਯੋਗਿਕ ਕੰਪਨੀਆਂ ਨਾਲ ਜੋੜਨਾ ਹੈ। ਇਸ ਯੋਜਨਾ ਦੇ ਮਾਧਿਅਮ ਰਾਹੀਂ ਨੌਜਵਾਨਾਂ ਨੂੰ ਉਦਯੋਗਾਂ ਦੀ ਤਤਕਾਲੀ ਮੰਗ ਅਨੁਸਾਰ ਆਧੁਨਿਕ ਵਿਧਾਵਾਂ ਵਿੱਚ ਨਿਪੁੰਨ ਕੀਤਾ ਜਾਵੇਗਾ, ਜਿਸ ਨਾਲ ਉਹ ਸਿੱਧਾ ਰੁਜ਼ਗਾਰ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਕੁਸ਼ਲ ਅਗਵਾਈ ਹੇਠ ਰਾਜ ਸਰਕਾਰ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ 'ਤੇ ਰਾਜ ਮੰਤਰੀ ਨੇ ਰਾਸ਼ਟਰੀ ਪੱਧਰ 'ਤੇ ਦੇਸ਼ ਵਿੱਚ ਹਰਿਆਣਾ ਦਾ ਨਾਮ ਰੌਸ਼ਨ ਕਰਨ ਵਾਲੀਆਂ 5 ਸਰਕਾਰੀ ਆਈਟੀਆਈ ਸੰਸਥਾਵਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਿਸ਼ੇਸ਼ ਤੌਰ 'ਤੇ ਸਰਾਹਿਆ ਅਤੇ ਵਧਾਈ ਦਿੱਤੀ। ਗੌਰਮਿੰਟ ਆਈਟੀਆਈ ਬੋੜੀਆ ਖੇੜਾ (ਫਤਿਹਾਬਾਦ) - ਰਾਸ਼ਟਰੀ ਪੱਧਰ 'ਤੇ 5ਵਾਂ ਸਥਾਨ, ਗੌਰਮਿੰਟ ਆਈਟੀਆਈ ਬਰਵਾਲਾ (ਹਿਸਾਰ) - ਰਾਸ਼ਟਰੀ ਪੱਧਰ 'ਤੇ 6ਵਾਂ ਸਥਾਨ, ਗੌਰਮਿੰਟ ਆਈਟੀਆਈ ਕੈਥਲ - ਰਾਸ਼ਟਰੀ ਪੱਧਰ 'ਤੇ 7ਵਾਂ ਸਥਾਨ, ਗੌਰਮਿੰਟ ਆਈਟੀਆਈ ਪਿਹੋਵਾ - ਰਾਸ਼ਟਰੀ ਪੱਧਰ 'ਤੇ 8ਵਾਂ ਸਥਾਨ, ਸਰਕਾਰੀ ਮਹਿਲਾ ਆਈਟੀਆਈ ਸਿਰਸਾ - ਰਾਸ਼ਟਰੀ ਪੱਧਰ 'ਤੇ 9ਵਾਂ ਸਥਾਨ ਹਾਸਲ ਕੀਤਾ ਹੈ। ਪ੍ਰੋਗਰਾਮ ਦੌਰਾਨ ਰਾਜ ਮੰਤਰੀ ਨੇ ਵਿਭਾਗ ਦੀ ਮਹੱਤਵਕਾਂਖੀ ਤੇ ਮਾਰਗਦਰਸ਼ਕ "ਯੁਵਾ ਸੰਵਾਦ" ਪੱਤਰਿਕਾ ਦਾ ਵੀ ਵਿਮੋਚਨ ਕੀਤਾ। ਇਸ ਦੇ ਨਾਲ ਹੀ, ਸਿਖਲਾਈ ਅਤੇ ਪ੍ਰਸ਼ਾਸਨਿਕ ਪੱਧਰ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਉਦੇਸ਼ ਨਾਲ ਉਨ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 60 ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਪੂਰੀ ਨਿਸ਼ਠਾ, ਮਿਹਨਤ ਅਤੇ ਲਗਨ ਦੇ ਨਾਲ ਆਈਟੀਆਈ ਵਿੱਚ ਸਿਖਲਾਈ ਦੀ ਗੁਣਵੱਤਾ ਸੁਧਾਰਨ ਲਈ ਪ੍ਰੇਰਿਤ ਕੀਤਾ। ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਮੌਜੂਦਾ ਯੁੱਗ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤੋਂ ਲੈ ਕੇ ਆਧੁਨਿਕ ਤਕਨੀਕੀ ਖੋਜਾਂ ਤੱਕ ਅਤੇ ਉੱਨਤ ਤਕਨੀਕ ਤੋਂ ਲੈ ਕੇ ਰਵਾਇਤੀ ਸਿਵਲ ਇੰਜਨੀਅਰਿੰਗ ਤੱਕ, ਹਰ ਖੇਤਰ ਪੂਰੀ ਤਰ੍ਹਾਂ ਸਕਿੱਲ 'ਤੇ ਅਧਾਰਤ ਹੋ ਗਿਆ ਹੈ। ਅੱਜ ਦੇ ਸਮੇਂ ਵਿੱਚ ਸਿਰਫ ਡਿਗਰੀ ਨਹੀਂ, ਸਗੋਂ ਸਕਿਲ ਹੀ ਸਭ ਤੋਂ ਵੱਡਾ ਹਥਿਆਰ ਹੈ। ਸਕਿਲ ਯੁਕਤ ਨੌਜਵਾਨ ਹੀ ਖੁਸ਼ਹਾਲ ਸੂਬਾ ਅਤੇ ਆਤਮ-ਨਿਰਭਰ ਭਾਰਤ ਦੀ ਮਜ਼ਬੂਤ ਨੀਂਹ ਹਨ। ਕੇਂਦਰ ਤੇ ਰਾਜ ਸਰਕਾਰ ਦਾ ਸਾਂਝਾ ਟੀਚਾ ਹੈ ਕਿ ਪ੍ਰਦੇਸ਼ ਦੇ 'ਹਰ ਹੱਥ ਨੂੰ ਹੁਨਰ' ਮਿਲੇ ਤਾਂ ਜੋ ਹਰੇਕ ਨੌਜਵਾਨ ਇੱਕ ਵਿਕਸਤ ਭਾਰਤ ਦੇ ਨਿਰਮਾਣ ਦਾ ਅਧਾਰ ਬਣ ਸਕੇ। ਇਸ ਮੌਕੇ 'ਤੇ ਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਦੇ ਐਚਐਸਡੀਐਮ ਡਾਇਰੈਕਟਰ ਸ੍ਰੀ ਸਤਿੰਦਰ ਦੂਹਨ, ਪ੍ਰਬੰਧ ਨਿਦੇਸ਼ਕ (ਐਮਡੀ) ਸ੍ਰੀ ਰਾਜੇਸ਼ ਗੋਇਲ, ਵਧੀਕ ਡਾਇਰੈਕਟਰ ਸ਼੍ਰੀਮਤੀ ਕਮਲਪ੍ਰੀਤ ਕੌਰ, ਸ੍ਰੀ ਸੰਜੀਵ ਸ਼ਰਮਾ ਅਤੇ ਸਹਾਇਕ ਡਾਇਰੈਕਟਰ ਸ੍ਰੀ ਮਨੋਜ ਸੈਣੀ ਤੇ ਹੋਰ ਅਧਿਕਾਰੀ ਮੌਜੂਦ ਰਹੇ।

Have something to say? Post your comment

More in Haryana

ਵਣ ਵਿਭਾਗ ਦੀਆਂ 831 ਅਸਾਮੀਆਂ ਲਈ ਪੀਐਸਟੀ 23 ਨਵੰਬਰ ਤੋਂ, 16,424 ਉਮੀਦਵਾਰ ਹੋਣਗੇ ਸ਼ਾਮਲ

ਮੱਛੀ ਪਾਲਣ ਲਈ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ ਕਈ ਲਾਭ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਮਹਾਰਿਸ਼ੀ ਕਸ਼ਯਪ ਦੇ ਆਦਰਸ਼ਾਂ ਅਤੇ ਵਿਚਾਰਾਂ ਤੋਂ ਸਮਾਜ ਨੂੰ ਏਕਤਾ, ਸਦਭਾਵਨਾ ਅਤੇ ਸੇਵਾ ਦੀ ਪ੍ਰੇਰਣਾ ਮਿਲਦੀ ਹੈ : ਰਾਓ ਨਰਬੀਰ ਸਿੰਘ

ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼

ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ

ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ

ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ