Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

July 16, 2026 06:57 PM
Rozana Sehaj times

ਚੰਡੀਗੜ੍ਹ/ਖੰਨਾ/ਲੁਧਿਆਣਾ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕਈ ਸਾਲ ਮਨਰੇਗਾ ਸਕੀਮ ਲਈ ਸਮਰਪਿਤ ਕੀਤੇ ਹਨ ਅਤੇ ਉਨ੍ਹਾਂ ਨੂੰ ਨਵੀਂ ਵਿਵਸਥਾ ਵਿੱਚ ਢੁੱਕਵਾਂ ਮੌਕਾ ਮਿਲਣਾ ਚਾਹੀਦਾ ਹੈ। ਮਨਰੇਗਾ ਕਰਮਚਾਰੀਆਂ ਨੇ ਨਵੀਂ ਸਕੀਮ ਵਿੱਚ ਕੰਮ ਕਰਨ ਦੀ ਇੱਛਾ ਜਤਾਈ ਹੈ, ਬਸ਼ਰਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਜਾਵੇ। ਸ੍ਰੀ ਸੌਂਦ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਮਨਰੇਗਾ ਕਰਮਚਾਰੀਆਂ ਵਿਚਕਾਰ ਕੋਈ ਆਪਸੀ ਮਤਭੇਦ ਨਹੀਂ ਹੈ ਅਤੇ ਪੰਜਾਬ ਸਰਕਾਰ ਸੰਵਾਦ ਰਾਹੀਂ ਹਰ ਮਸਲੇ ਦਾ ਹੱਲ ਚਾਹੁੰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਕੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਅੱਜ ਚੰਡੀਗੜ੍ਹ ਤੋਂ ਆਪਣੀਆਂ ਮੀਟਿੰਗਾਂ ਸਮਾਪਤ ਕਰਕੇ ਤੁਰੰਤ ਖੰਨਾ ਪਹੁੰਚੇ ਅਤੇ ਮਨਰੇਗਾ ਕਰਮਚਾਰੀਆਂ ਨਾਲ ਇੱਕ ਘੰਟੇ ਤੋਂ ਵੱਧ ਸਮਾਂ ਬੈਠਕ ਕੀਤੀ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਫੋਨ 'ਤੇ ਗੱਲ ਕਰਕੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਹਨਾਂ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪਰਸਤ ਸ੍ਰੀ ਵਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਅਧੀਨ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਸਰਕਾਰ ਵੱਲੋਂ ਰੁਜ਼ਗਾਰ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖੁਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚੇ ਹਨ ਅਤੇ ਜ਼ਖ਼ਮੀ ਮੁਲਾਜ਼ਮਾਂ ਦਾ ਡਾਕਟਰਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ। ਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ 'ਤੇ ਮੰਗਾਂ ਸਬੰਧੀ ਲਗਭਗ ਇੱਕ ਘੰਟੇ ਤੱਕ ਵਿਸਥਾਰਪੂਰਵਕ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲ ਕਰਕੇ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਗੱਲਬਾਤ ਰਾਹੀਂ ਹੱਲ ਹੋਣਗੀਆਂ ਅਤੇ ਯੂਨੀਅਨ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ. ਮਨਿੰਦਰ ਸਿੰਘ ਭਸੀਨ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ