Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ

July 16, 2026 07:10 PM
Rozana Sehaj times
ਚੰਡੀਗੜ੍ਹ/ਮੋਹਾਲੀ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਇੰਸਟੀਚਿਊਟ ਦੇ ਕੁੱਲ 175 ਕੈਡਿਟਾਂ ਦੀ ਚੋਣ ਹੋਈ ਹੈ। ਇਨ੍ਹਾਂ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਇੰਡੀਅਨ ਨੇਵਲ ਅਕੈਡਮੀ (ਆਈਐਨਏ), ਏਅਰ ਫੋਰਸ ਅਕੈਡਮੀ (ਏਐਫਏ) ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਸਮੇਤ ਦੇਸ਼ ਦੀਆਂ ਪ੍ਰਮੁੱਖ ਰੱਖਿਆ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਸੰਸਥਾ ਦੇ 16 ਕੈਡਿਟ ਅੰਡਰ ਗਰੈਜੂਏਟ ਸਿਖਲਾਈ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿਖੇ ਐਨਡੀਏ -156 ਕੋਰਸ ਵਿੱਚ ਸ਼ਾਮਲ ਹੋਏ ਹਨ। ਚੁਣੇ ਗਏ ਕੈਡਿਟਾਂ ਵਿੱਚ ਮੋਹਾਲੀ ਤੋਂ ਅਭਿਸ਼, ਅਗਮਜੀਤ ਵਿਰਕ, ਭੁਵਨ ਧੀਮਾਨ ਅਤੇ ਵਿਸ਼ੇਸ਼ ਕਰਦਵਾਲ ਸ਼ਾਮਲ ਹਨ ਜਦਕਿ ਮਲੇਰਕੋਟਲਾ ਤੋਂ ਗੁਰਕਰਨਜੀਤ ਸਿੰਘ; ਗੁਰਦਾਸਪੁਰ ਤੋਂ ਪਰਮਜੋਤ ਸਿੰਘ ਅਤੇ ਰਾਜਪਾਲ ਸਿੰਘ; ਬਠਿੰਡਾ ਤੋਂ ਗੁਨਤਾਜ਼ ਸਚਦੇਵਾ; ਅੰਮ੍ਰਿਤਸਰ ਤੋਂ ਏਕਨੂਰ ਸਿੰਘ ਅਤੇ ਲਵਿਸ਼; ਪਠਾਨਕੋਟ ਤੋਂ ਸੁਖਮਨਜੀਤ ਸਿੰਘ ਮਾਨ; ਬਰਨਾਲਾ ਤੋਂ ਚੰਨਪ੍ਰੀਤ ਸਿੰਘ ਸਿੱਧੂ; ਫਰੀਦਕੋਟ ਤੋਂ ਅਰਮਾਨ ਸ਼ਰਮਾ; ਰੂਪਨਗਰ ਤੋਂ ਹਰਸ਼ਵੀਰ ਸਿੰਘ; ਪਟਿਆਲਾ ਤੋਂ ਦੀਪਇੰਦਰ ਸਿੰਘ ਅਤੇ ਹੁਸ਼ਿਆਰਪੁਰ ਤੋਂ ਜਸਜੋਤ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਹੁਸ਼ਿਆਰਪੁਰ ਤੋਂ ਅਭੈ ਪ੍ਰਤਾਪ ਸਿੰਘ ਢਿੱਲੋਂ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ ਵਿੱਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਗੁਰਦਾਸਪੁਰ ਦੇ ਮਨਨੂਰਪ੍ਰੀਤ ਸਿੰਘ, ਪਠਾਨਕੋਟ ਤੋਂ ਸੰਕੇਤ ਅਤੇ ਜਲੰਧਰ ਤੋਂ ਸਮਰਥ ਸਿੰਘ ਢਿੱਲੋਂ ਨੇ ਮਿਲਟਰੀ ਕਾਲਜ ਆਫ ਇਲੈਕਟ੍ਰੋਨਿਕਸ ਐਂਡ ਮਕੈਨੀਕਲ ਇੰਜੀਨੀਅਰਿੰਗ, ਸਿਕੰਦਰਾਬਾਦ ਅਤੇ ਮਿਲਟਰੀ ਕਾਲਜ ਆਫ ਟੈਲੀਕਮਿਊਨੀਕੇਸ਼ਨ ਇੰਜੀਨੀਅਰਿੰਗ, ਮਹੂ ਵਿਖੇ ਟੀਈਐਸ-55 ਕੋਰਸ ਵਿੱਚ ਦਾਖਲਾ ਹਾਸਲ ਕੀਤਾ ਹੈ। ਇਸੇ ਤਰ੍ਹਾਂ ਇਸ਼ਪ੍ਰੀਤ ਸਿੰਘ ਢਿੱਲੋਂ ਨੇ ਆਫੀਸਰਜ਼ ਟਰੇਨਿੰਗ ਅਕੈਡਮੀ (ਓ.ਟੀ.ਏ.), ਚੇਨਈ ਵਿੱਚ ਦਾਖ਼ਲਾ ਲਿਆ ਹੈ। ਲੁਧਿਆਣਾ ਤੋਂ ਮਨਵੀਰ ਸਿੰਘ ਬੇਦੀ ਨੇ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ ਵਿੱਚ ਐਨ.ਓ.ਸੀ. (ਐਕਸਟੈਂਸ਼ਨ) ਕੋਰਸ ਲਈ ਦਾਖ਼ਲਾ ਲਿਆ ਹੈ, ਜਦਕਿ ਪਠਾਨਕੋਟ ਤੋਂ ਜਸਨੂਰ ਸਿੰਘ ਨੇ ਏਅਰ ਫੋਰਸ ਅਕੈਡਮੀ (ਏ.ਐਫ.ਏ.), ਡੁੰਡੀਗਲ ਵਿਖੇ ਦਾਖਲਾ ਲਿਆ ਹੈ। ਰੂਪਨਗਰ ਤੋਂ ਸੁਖਰਾਜ ਸਿੰਘ ਹੀਰਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜਗਬੀਰ ਸਿੰਘ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਵਿੱਚ ਸ਼ਾਮਲ ਹੋਏ ਹਨ। ਇਹਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕੈਡਿਟਾਂ ਨੂੰ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਚੁਣੇ ਗਏ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਦੇ 25 ਕੈਡਿਟ ਇਸ ਸਮੇਂ ਐਸ.ਐਸ.ਬੀ. ਇੰਟਰਵਿਊ ਅਤੇ ਮੈਡੀਕਲ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਕਿਹਾ ਕਿ ਸੰਸਥਾ ਹਥਿਆਰਬੰਦ ਬਲਾਂ ਲਈ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੀ ਪ੍ਰਮੁੱਖ ਸੰਸਥਾ ਵਜੋਂ ਉਭਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ