Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Doaba

ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ

July 16, 2026 07:15 PM
Rozana Sehaj times

ਬੰਗਾ 
 : 
 ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ 3070 ਦੇ ਗਵਰਨਰ ਅਨਿਲ ਸਿੰਘਲ ਅਤੇ ਉਹਨਾਂ ਧਰਮਪਤਨੀ ਸੋਨੀਆ ਸਿੰਘਲ ਦੇ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਡਿਸਟ੍ਰਿਕਟ ਗਵਰਨਰ ਨੇ ਟਰੱਸਟ ਵੱਲੋਂ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿਚ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਇਹ ਯਤਨ ਸਮਾਜ ਨੂੰ ਉੱਚਾ ਚੁੱਕਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀਆਂ ਉਪਲਬਧੀਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਵੀ ਜਾਣੂੰ ਕਰਵਾਇਆ। ਇਸ ਦੇ ਨਾਲ ਹੀ ਟਰੱਸਟ ਦੀਆਂ ਗਤੀਵਿਧੀਆਂ ਉੱਤੇ ਆਧਾਰਿਤ ਇੱਕ ਡਾਕੂਮੈਂਟਰੀ ਫਿਲਮ ਵੀ ਵਿਖਾਈ ਗਈ, ਜਿਸ ਦੀ ਹਾਜ਼ਰ ਮਹਿਮਾਨਾਂ ਨੇ ਭਰਪੂਰ ਸਰਾਹਨਾ ਕੀਤੀ। ਰੋਟਰੀ ਕਲੱਬ ਬੰਗਾ ਦੇ ਨਵ ਨਿਯੁਕਤ ਪ੍ਰਧਾਨ ਸ਼ਰਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਟਰੱਸਟ ਵੱਲੋਂ ਸਿਹਤ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਲਈ ਪ੍ਰੇਰਣਾ ਸਰੋਤ ਹਨ ਅਤੇ ਮਨੁੱਖਤਾ ਦੀ ਸੇਵਾ ਦਾ ਵੱਡਾ ਉਦਾਹਰਨ ਹਨ। 

ਤਸਵੀਰ : ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਪੌਦੇ ਲਗਾਉਣ ਮੌਕੇ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਰੋਟਰੀ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਹਸਪਤਾਲ ਸਟਾਫ ਨਾਲ

Have something to say? Post your comment

More in Doaba

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ