Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

July 16, 2026 07:34 PM
Rozana Sehaj times


ਚੰਡੀਗੜ੍ਹ : 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ