Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

July 16, 2026 07:38 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਲੋਕ-ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਬੈਂਕ ਪੀ.ਓ., ਏ.ਏ.ਓ., ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫੀ ਅਤੇ ਆਈ.ਏ.ਐਸ. ਅਤੇ ਪੀ.ਸੀ.ਐਸ. ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਲਈ ਹੋਸਟਲ ਦੀ ਸਹੂਲਤ ਵੀ ਉਪਲਬਧ ਹੈ ਅਤੇ ਨਿਯਮਾਂ ਅਨੁਸਾਰ ਉਨ੍ਹਾ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ। ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਇੰਸਟੀਚਿਊਟ ਦੇ ਕੰਮਕਾਜ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਦੌਰਾਨ ਇੰਸਟੀਚਿਊਟ ਨਾਲ ਸਬੰਧਤ ਪ੍ਰਸ਼ਾਸਨਿਕ ਮਾਮਲਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਇੰਸਟੀਚਿਊਟ ਦੇ ਹੋਰ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿੱਚ ਚੱਲ ਰਹੇ ਹੁਨਰ ਵਿਕਾਸ ਅਤੇ ਰੁਜ਼ਗਾਰਮੁਖੀ ਕੋਰਸਾਂ ਬਾਰੇ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਨੌਜਵਾਨ ਇਨ੍ਹਾਂ ਕੋਰਸਾਂ ਵਿੱਚ ਦਾਖ਼ਲਾ ਲੈ ਸਕਣ, ਆਪਣੇ ਹੁਨਰ ਨੂੰ ਨਿਖਾਰ ਸਕਣ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਹਾਸਲ ਕਰ ਸਕਣ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ