Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਿੰਡ ਦੁਧੜ ਵਿਚ ਸੋਲਿਡ ਵੇਸਟ ਪ੍ਰਾਜੈਕਟ ਖਿਲਾਫ ਲੋਕਾਂ ਦਾ ਰੋਹ ਭਖਿਆ; ਸੰਘਰਸ਼ ਵਿੱਢਣ ਦਾ ਐਲਾਨ

July 16, 2026 08:06 PM
ਸਾਨੀਆ ਸਿੰਘ
 
ਦੇਵੀਗੜ੍ਹ : ਪਿੰਡ ਦੁਧੜ ਵਿਖੇ ਪ੍ਰਸਤਾਵਿਤ 'ਸਾਲਿਡ ਵੇਸਟ'  ਅਤੇ 'ਬਾਇਓ-ਗੈਸ' ਪ੍ਰੋਜੈਕਟ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਵਿਰੋਧ ਵਿੱਚ ਅੱਜ ਡਕਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਡਕਾਲਾ ਅਤੇ ਦੁਧੜ ਦੇ ਪਤਵੰਤਿਆਂ, ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਇਸ ਪ੍ਰੋਜੈਕਟ ਨੂੰ ਰੱਦ ਕਰਵਾਉਣ ਲਈ ਤਿੱਖਾ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਬੁਲਾਰਿਆਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਲਈ 'ਮਾਰੂ' ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਲੱਗਣ ਨਾਲ ਕਰੀਬ 6 ਤੋਂ 7 ਕਿਲੋਮੀਟਰ ਦਾ ਘੇਰਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਜ਼ਮੀਨ ਹੇਠਲਾ ਪਾਣੀ ਦੂਸ਼ਿਤ ਹੋਣ ਦੇ ਨਾਲ-ਨਾਲ ਤੇਜ਼ਾਬੀ ਹੋਣ ਦਾ ਖਤਰਾ ਹੈ। ਇਸ ਮੀਟਿੰਗ ਦੀ ਖ਼ਾਸ ਗੱਲ ਇਹ ਰਹੀ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਅਤੇ ਧਾਰਮਿਕ ਸੰਸਥਾਵਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕ ਮੰਚ 'ਤੇ ਇਕੱਠੇ ਹੋਏ। ਪ੍ਰਸਤਾਵਿਤ ਪ੍ਰੋਜੈਕਟ ਦੇ ਨੇੜੇ ਸਥਿਤ ਇੱਕ ਵੱਡੀ ਗਊਸ਼ਾਲਾ ਬਾਰੇ ਵੀ ਚਿੰਤਾ ਪ੍ਰਗਟ ਕੀਤੀ ਗਈ। ਧਾਰਮਿਕ ਸੰਸਥਾਵਾਂ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਪ੍ਰੋਜੈਕਟ ਆਬਾਦ ਅਤੇ ਉਪਜਾਊ ਜ਼ਮੀਨਾਂ 'ਤੇ ਲਗਾਉਣ ਦੀ ਬਜਾਏ ਬੇਆਬਾਦ ਥਾਵਾਂ 'ਤੇ ਲਗਾਉਣੇ ਚਾਹੀਦੇ ਹਨ। ਅੰਤ ਵਿੱਚ ਵਿਕਰਮ ਡਕਾਲਾ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਰੋਹ ਦੱਸਦਾ ਹੈ ਕਿ ਕਿਸੇ ਵੀ ਕੀਮਤ 'ਤੇ ਇਸ ਪ੍ਰੋਜੈਕਟ ਨੂੰ ਨੇਪਰੇ ਨਹੀਂ ਚੜ੍ਹਨ ਦਿੱਤਾ ਜਾਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ