Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵਿਸ਼ੇਸ਼ ਗਹਿਰੀ ਸੁਧਾਈ ਦੇ ਸੋਧੇ ਸ਼ਡਿਊਲ ਤਹਿਤ ਹੁਣ 3 ਅਗਸਤ ਤੱਕ ਕੀਤੀ ਜਾਵੇਗੀ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ

July 16, 2026 08:22 PM
Amjad Hussain Khan

 

ਮੋਗਾ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ ਆਈ ਆਰ) ਪਹਿਲਾਂ 24 ਜੁਲਾਈ ਤੱਕ ਹੋਣੀ ਸੀ ਪਰ ਹੁਣ ਇਸ ਦਾ ਸਮਾਂ ਵਧਾ ਕੇ 3 ਅਗਸਤ ਤੱਕ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਅਤੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਜੇਸ਼ਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦੋਂਕਿ ਇਨ੍ਹਾਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਨਾਗਰਿਕਾਂ ਨੂੰ ਐੱਸ ਆਈ ਆਰ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਜਾਇਜ਼ ਵੋਟਰ ਦੀ ਵੋਟ ਕੱਟੀ ਨਾ ਜਾ ਸਕੇ ਅਤੇ ਇਸ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ