Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਏ ਡੀ ਸੀ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ

July 16, 2026 08:55 PM
Rozana Sehaj times

ਪਟਿਆਲਾ : 15 ਅਗਸਤ 2026 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਟਿਆਲਾ ਅਨੁਪ੍ਰਿਤਾ ਜੌਹਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਨਾਲ ਜੁੜਿਆ ਰਾਸ਼ਟਰੀ ਪਵਿੱਤਰ ਦਿਹਾੜਾ ਹੈ। ਇਸ ਲਈ ਸਮਾਗਮ ਦੇ ਹਰ ਪ੍ਰਬੰਧ ਨੂੰ ਸੁਚਾਰੂ, ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਵੀ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਰਾਜਾ ਭਲਿੰਦਰਾ ਖੇਡ ਕੰਪਲੈਕਸ, ਪੋਲੋ ਗਰਾਊਂਡ, ਪਟਿਆਲਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਮਹਿੰਦਰਾ ਕਾਲਜ ਅਤੇ ਸਰਕਾਰੀ ਕਾਲਜ ਲੜਕੀਆਂ ਨੂੰ ਗਿੱਧਾ ਅਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲੀ ਵਿਦਿਆਰਥੀਆਂ ਦਾ ਸੱਭਿਆਚਾਰਕ ਤਿਆਰ ਕਰਵਾਉਣ ਲਈ ਕਿਹਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰ ਅਤੇ ਸ਼ਾਨਦਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ