Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ

July 16, 2026 08:57 PM
Rozana Sehaj times
 

ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਅਮਰੀਕਾ ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਸ. ਜਸਪ੍ਰੀਤ ਸਿੰਘ ਗਿੱਲ ਨੇ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਵਾਲੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ. ਜਸਪ੍ਰੀਤ ਸਿੰਘ ਗਿੱਲ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਪਟਿਆਲਾ ਕੈਂਪਸ ਦਾ ਦੌਰਾ ਕੀਤਾ, ਜਿੱਥੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਗਿੱਲ ਨੇ ਯੂਨੀਵਰਸਿਟੀ ਦੇ ਕੈਂਪਸ, ਖੇਡ ਸਹੂਲਤਾਂ, ਅਕਾਦਮਿਕ ਢਾਂਚੇ ਅਤੇ ਖਿਡਾਰੀਆਂ ਲਈ ਸਿਰਜੇ ਜਾ ਰਹੇ ਮਾਹੌਲ ਬਾਰੇ ਜਾਣਕਾਰੀ ਹਾਸਲ ਕੀਤੀ। ਯੂਨੀਵਰਸਿਟੀ ਦੀ ਕਾਰਜਸ਼ੈਲੀ ਅਤੇ ਭਵਿੱਖੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਸ. ਜਸਪ੍ਰੀਤ ਸਿੰਘ ਗਿੱਲ ਨੇ ਐਲਾਨ ਕੀਤਾ ਕਿ ਯੂਨੀਵਰਸਿਟੀ ਵਿੱਚ ਦਾਖਲਾ ਲੈ ਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਦਰਸ਼ਨ ਕਰਨ ਦੀ ਸਮਰੱਥਾ ਰੱਖਣ ਵਾਲੇ 100 ਚੋਣਵੇਂ ਖਿਡਾਰੀਆਂ ਦੀ ਡਾਈਟ ਲਈ ਉਹ ਹਰ ਸਾਲ ਕੁੱਲ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇੱਕ ਖਿਡਾਰੀ ਦੀ ਸਫਲਤਾ ਵਿੱਚ ਬਿਹਤਰ ਸਿਖਲਾਈ ਦੇ ਨਾਲ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਯੂਨੀਵਰਸਿਟੀ ਦੇ ਖੇਡ ਮਿਸ਼ਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਆਉਣ ਵਾਲੇ ਸਮੇਂ ਵਿੱਚ ਦੇਸ਼ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਬਿਹਤਰੀਨ ਖਿਡਾਰੀ ਤਿਆਰ ਕਰਨ ਦਾ ਇੱਕ ਪ੍ਰਮੁੱਖ ਕੇਂਦਰ ਬਣੇਗੀ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ