Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਭਗਵੰਤ ਸਿੰਘ ਮਾਨ

July 16, 2026 09:37 PM
Rozana Sehaj times

ਚੰਡੀਗੜ੍ਹ : ਈ-20  ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20  ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਮੁੱਦੇ ਤੋਂ ਪ੍ਰਭਾਵਿਤ ਲੋਕਾਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚ ਸਕਣ। ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਨਾਗਰਿਕ ਨੂੰ ਪਟੀਸ਼ਨ 'ਤੇ ਦਸਤਖਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਨੇ ਜਾਣਬੁੱਝ ਕੇ ਇਸ ਗੰਭੀਰ ਮੁੱਦੇ ਤੋਂ ਅੱਖਾਂ ਮੀਚ ਲਈਆਂ ਹਨ, ਨੂੰ ਸੁਧਾਰਾਤਮਕ ਕਦਮ ਚੁੱਕਣ ਲਈ ਮਜਬੂਰ ਕੀਤਾ ਜਾ ਸਕੇ।" ਮੁੱਖ ਮੰਤਰੀ ਨੇ ਕਿਹਾ, "ਮੋਟਰਸਾਈਕਲਾਂ ਤੋਂ ਲੈ ਕੇ ਦੂਜੇ ਵਾਹਨਾਂ ਤੱਕ, ਦੇਸ਼ ਭਰ ਦੇ ਲੋਕਾਂ ਨੂੰ ਈ-20  ਪੈਟਰੋਲ ਕਾਰਨ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸ਼ੋਸ਼ਣ ਖ਼ਿਲਾਫ਼ ਅਰਵਿੰਦ ਕੇਜਰੀਵਾਲ ਜੀ ਨੇ ਪ੍ਰਧਾਨ ਮੰਤਰੀ ਨੂੰ ਦੋ ਠੋਸ ਮੰਗਾਂ ਨੂੰ ਲੈ ਕੇ ਪੱਤਰ ਲਿਖਿਆ ਹੈ। ਪਹਿਲੀ, ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20  ਪੈਟਰੋਲ ਵਿੱਚੋਂ ਚੋਣ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਦੂਜੀ, ਈ-20  ਪੈਟਰੋਲ ਦੀ ਕੀਮਤ ਤੁਰੰਤ ਘਟਾਈ ਜਾਣੀ ਚਾਹੀਦੀ ਹੈ। ਲੋਕਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਹਰ ਇੱਕ ਦਸਤਖਤ ਮਹੱਤਵਪੂਰਨ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਈ-20  ਪੈਟਰੋਲ ਦੇਸ਼ ਭਰ ਵਿੱਚ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਹੈ। ਵਾਹਨਾਂ ਦੀ ਮਾਈਲੇਜ ਘਟ ਗਈ ਹੈ ਅਤੇ ਲੋਕ ਕੇਂਦਰ ਸਰਕਾਰ ਦੇ ਸਾਹਮਣੇ ਇਸ ਮੁੱਦੇ ਨੂੰ ਲਗਾਤਾਰ ਉਠਾ ਰਹੇ ਹਨ। ਬਦਕਿਸਮਤੀ ਨਾਲ, ਜਨਤਾ ਦੀ ਵਧਦੀ ਚਿੰਤਾ ਦੇ ਬਾਵਜੂਦ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਦਾ ਨੋਟਿਸ ਲੈਣ ਵਿੱਚ ਅਸਫਲ ਰਹੀ ਹੈ। ਇਸ ਦੀ ਬਜਾਏ, ਵਾਹਨ ਮਾਲਕਾਂ ਵਿੱਚ ਚਿੰਤਾ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਮਿਹਨਤ ਦੀ ਕਮਾਈ ਨਾਲ ਖਰੀਦੇ ਵਾਹਨਾਂ ਦੇ ਇੰਜਣਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ।" ਉਨ੍ਹਾਂ ਜ਼ਿਕਰ ਕੀਤਾ, "ਅਰਵਿੰਦ ਕੇਜਰੀਵਾਲ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮੈਦਾਨ ਵਿੱਚ ਉਤਰੇ। ਇੱਕ ਵਾਹਨ ਰਿਪੇਅਰ ਗੈਰੇਜ ਦੇ ਦੌਰੇ ਦੌਰਾਨ ਉਨ੍ਹਾਂ ਨੇ ਖਰਾਬ ਹੋਏ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਅਤੇ ਜਨਤਾ ਵਿੱਚ ਭਾਰੀ ਰੋਸ ਦੇਖਿਆ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਤੁਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਦੇ ਦਖਲ ਦੇਣ ਦੀ ਅਪੀਲ ਕੀਤੀ। ਕੀ ਕੇਂਦਰ ਸਰਕਾਰ ਉਦੋਂ ਹੀ ਜਾਗੇਗੀ ਜਦੋਂ ਵਾਹਨਾਂ ਦੇ ਨੁਕਸਾਨ ਦਾ ਪੱਧਰ ਪ੍ਰਧਾਨ ਮੰਤਰੀ ਦੇ ਨੋਟਿਸ ਵਿੱਚ ਆਵੇਗਾ?" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖਪਤਕਾਰਾਂ ਨੂੰ ਇਹ ਚੋਣ ਕਰਨ ਦਾ ਬਦਲ ਦਿੱਤਾ ਜਾਣਾ ਚਾਹੀਦਾ ਹੈ ਕਿ ਉਹ ਕਿਸ ਕਿਸਮ ਦਾ ਪੈਟਰੋਲ ਖਰੀਦਣਾ ਚਾਹੁੰਦੇ ਹਨ। ਦੋਵਾਂ ਨੂੰ ਇੱਕੋ ਕੀਮਤ 'ਤੇ ਵੇਚਣ ਦੀ ਬਜਾਏ ਈ-20  ਪੈਟਰੋਲ ਦੀ ਕੀਮਤ ਸ਼ੁੱਧ ਪੈਟਰੋਲ ਨਾਲੋਂ ਘੱਟ ਹੋਣੀ ਚਾਹੀਦੀ ਹੈ। ਇੱਕੋ ਕੀਮਤ ਵਸੂਲਣ ਨਾਲ ਵੱਡੀਆਂ ਤੇਲ ਕੰਪਨੀਆਂ ਨੂੰ ਫਾਇਦਾ ਹੁੰਦਾ ਹੈ ਜਦੋਂ ਕਿ ਆਮ ਖਪਤਕਾਰਾਂ 'ਤੇ ਬੇਲੋੜਾ ਵਿੱਤੀ ਬੋਝ ਪੈਂਦਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਆਨਲਾਈਨ ਪਟੀਸ਼ਨ ਦੇਸ਼ ਦੇ ਹਰ ਨਾਗਰਿਕ ਦੀ ਲੜਾਈ ਹੈ। ਹਰ ਕਿਸੇ ਨੂੰ ਇਸ ਮੁੱਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਕਿਉਂਕਿ ਇਹ ਸਿੱਧੇ ਤੌਰ 'ਤੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਦਾ ਹੈ। ਮੈਂ ਲੋਕਾਂ ਨੂੰ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਨ ਦੀ ਅਪੀਲ ਕਰਦਾ ਹਾਂ। ਇੱਕਜੁੱਟ ਹੋ ਕੇ ਕੀਤਾ ਸੰਘਰਸ਼ ਕੇਂਦਰ ਸਰਕਾਰ ਨੂੰ ਜਗਾ ਸਕਦਾ ਹੈ ਅਤੇ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰ ਸਕਦਾ ਹੈ। ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨਾ ਸਮੇਂ ਦੀ ਮੁੱਖ ਲੋੜ ਹੈ।"

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ