Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

July 16, 2026 09:41 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ : ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ। ਇਸ ਕਦਮ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਨੂੰ ਹੁਣ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਜਾਂ ਕੰਮ ਛੱਡਣਾ ਨਹੀਂ ਪਵੇਗਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੰਟਰਵਿਊ-ਅਧਾਰਤ ਚੋਣ ਪ੍ਰਕਿਰਿਆ ਰਾਹੀਂ ਨਵੇਂ ਡਿਪੂ ਅਲਾਟ ਕੀਤੇ ਹਨ, ਜਿਸ ਨਾਲ ਸਮਾਜ ਦੇ ਸਾਰੇ ਵਰਗਾਂ, ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਸਾਬਕਾ ਸੈਨਿਕ, ਆਜ਼ਾਦੀ ਘੁਲਾਟੀਆਂ, ਦਿਵਿਆਂਗ ਵਿਅਕਤੀਆਂ ਅਤੇ ਦੰਗਾ ਪੀੜਤ ਪਰਿਵਾਰ ਸ਼ਾਮਲ ਹਨ, ਲਈ ਪ੍ਰਤੀਨਿਧਤਾ ਯਕੀਨੀ ਬਣਾਈ ਗਈ ਹੈ। ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਨਵ-ਨਿਯੁਕਤ ਡਿਪੂ ਧਾਰਕਾਂ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਨੇ ਇਹਨਾਂ ਲਾਇਸੈਂਸਾਂ ਨੂੰ ਇਮਾਨਦਾਰੀ, ਨਿਰਪੱਖਤਾ ਅਤੇ ਹਮਦਰਦੀ ਨਾਲ ਲੋਕਾਂ ਦੀ ਸੇਵਾ ਕਰਨ ਪ੍ਰਤੀ ਵੱਡੀ ਜ਼ਿੰਮੇਵਾਰੀ ਦੱਸਿਆ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਰਾਸ਼ਨ ਡਿਪੂਆਂ ਦੇ ਖੁੱਲ੍ਹਣ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਆਪਣੇ ਮਹੀਨਾਵਾਰ ਰਾਸ਼ਨ ਲਈ ਲੰਬੀ ਦੂਰੀ ਤੈਅ ਕਰਨ ਜਾਂ ਕੰਮ ਛੱਡ ਕੇ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਜਾਰੀ ਕਰਦੇ ਸਮੇਂ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰ ਪ੍ਰਤੀਨਿਧਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ, “ਅਲਾਟਮੈਂਟ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਜਦੋਂ ਕਿ ਸਮਾਜ ਦੇ ਹਰ ਵਰਗ ਲਈ ਪ੍ਰਤੀਨਿਧਤਾ ਨੂੰ ਯਕੀਨੀ ਬਣਾਇਆ ਗਿਆ ਹੈ। 2,800 ਨਵੇਂ ਲਾਇਸੈਂਸਾਂ ਵਿੱਚੋਂ, 633 ਅਨੁਸੂਚਿਤ ਜਾਤੀ ਵਰਗ ਦੇ ਪਰਿਵਾਰਾਂ ਨੂੰ, 199 ਹੋਰ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਪਰਿਵਾਰਾਂ ਨੂੰ, 181 ਸਾਬਕਾ ਸੈਨਿਕਾਂ ਨੂੰ, 39 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ, 156 ਦਿਵਿਆਂਗ ਵਿਅਕਤੀਆਂ ਨੂੰ ਅਤੇ 17 ਦੰਗਾ ਪੀੜਤ ਪਰਿਵਾਰਾਂ ਨੂੰ ਅਲਾਟ ਕੀਤੇ ਗਏ ਹਨ।” ਖੁਰਾਕ ਸੁਰੱਖਿਆ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਮੇਰੀ ਰਸੋਈ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਰਾਜਨੀਤਿਕ ਸਿਫ਼ਾਰਸ਼ਾਂ ਦੇ ਆਧਾਰ 'ਤੇ ਰਾਸ਼ਨ ਡਿਪੂ ਲਾਇਸੈਂਸ ਵੰਡੇ ਸਨ। ਅਸੀਂ ਪੱਖਪਾਤ ਨੂੰ ਖਤਮ ਕਰਨ ਅਤੇ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੰਟਰਵਿਊ-ਅਧਾਰਤ ਚੋਣ ਪ੍ਰਣਾਲੀ ਸ਼ੁਰੂ ਕਰਕੇ ਇਸ ਰਿਵਾਇਤ ਨੂੰ ਖਤਮ ਕਰ ਦਿੱਤਾ ਹੈ।” ਨਵੇਂ ਚੁਣੇ ਗਏ ਡਿਪੂ ਹੋਲਡਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਇਸੈਂਸਾਂ ਨੇ ਹਜ਼ਾਰਾਂ ਪਰਿਵਾਰਾਂ ਲਈ ਰੋਜ਼ੀ-ਰੋਟੀ ਦਾ ਇੱਕ ਨਵਾਂ ਰਸਤਾ ਖੋਲ੍ਹਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਸਮਾਜ ਦੀ ਸੇਵਾ ਕਰਨ ਦਾ ਮੌਕਾ ਵੀ ਦਿੱਤਾ ਹੈ। ਉਨ੍ਹਾਂ ਕਿਹਾ, “ਅੱਜ, 2,800 ਡਿਪੂ ਹੋਲਡਰਾਂ ਨੂੰ ਨਵੀਂ ਡਿਪੂ ਅਲਾਟਮੈਂਟ ਨੀਤੀ ਤਹਿਤ ਲਾਇਸੈਂਸ ਦਿੱਤੇ ਜਾ ਰਹੇ ਹਨ। ਇਹ ਸਿਰਫ਼ ਇੱਕ ਲਾਇਸੈਂਸ ਨਹੀਂ ਹੈ, ਸਗੋਂ ਲੋਕਾਂ ਦੀ ਸੇਵਾ ਕਰਦੇ ਹੋਏ ਰੋਜ਼ੀ-ਰੋਟੀ ਕਮਾਉਣ ਦਾ ਮੌਕਾ ਹੈ। 

 
 

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ