Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲਿਆ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

July 16, 2026 09:45 PM
Rozana Sehaj times

ਜੀਂਦ :  ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਜੀਂਦ ਪਹੁੰਚ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਜੀਂਦ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਪ੍ਰਸਤਾਵਿਤ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੀਂਦ ਵਿੱਚ ਆਯੋਜਿਤ ਹੋਣ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਾਰੇ ਪ੍ਰੋਗਰਾਮ ਪੂਰੀ ਤਰ੍ਹਾਂ ਨਾਲ ਈਕੋ-ਫ੍ਰੈਂਡਲੀ ਹੋਣਗੇ। ਇਸ ਮੌਕੇ 'ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ, ਵਿਧਾਨ ਸਭਾ ਉਪ ਪ੍ਰਧਾਨ ਡਾ. ਕ੍ਰਿਸ਼ਨ ਲਾਲ ਮਿੱਢਾ, ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਅਜੈ ਸਿੰਘਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ ਅਤੇ ਡਿਪਟੀ ਕਮਿਸ਼ਨਰ ਡਾ. ਵੈਸ਼ਾਲੀ ਸ਼ਰਮਾ ਸਮੇਤ ਕਈ ਉੱਚ ਅਧਿਕਾਰੀ ਵੀ ਹਾਜ਼ਰ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਜੀਂਦ ਸਥਿਤ ਚੌ. ਰਣਬੀਰ ਸਿੰਘ ਯੂਨੀਵਰਸਿਟੀ ਪਹੁੰਚੇ। ਇੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਜੀਂਦ ਵਿੱਚ ਆਯੋਜਿਤ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੇ ਸਬੰਧ ਵਿੱਚ ਅਧਿਕਾਰੀਆਂ ਤੋਂ ਜਾਣਕਾਰੀ ਲਈ। ਇਸ ਤੋਂ ਬਾਅਦ ਮੁੱਖ ਮੰਤਰੀ ਜੀਂਦ ਰੇਲਵੇ ਸਟੇਸ਼ਨ ਪਹੁੰਚ ਕੇ ਹਾਈਡ੍ਰੋਜਨ ਟ੍ਰੇਨ ਦੇ ਸ਼ੁਭਾਰੰਭ ਨਾਲ ਸਬੰਧਤ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰਬੰਧਾਂ ਦੇ ਸਬੰਧ ਵਿੱਚ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇੱਥੇ ਉਨ੍ਹਾਂ ਨੇ ਆਮ ਲੋਕਾਂ ਅਤੇ ਵੀਆਈਪੀ ਐਂਟਰੀ, ਐਗਜ਼ੀਕਿਊਟਿਵ ਲੌਂਜ, ਕੈਫੇਟੇਰੀਆ ਅਤੇ ਰੇਲਵੇ ਟਰੈਕ ਦਾ ਨਿਰੀਖਣ ਕੀਤਾ ਅਤੇ ਯਾਤਰੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਕਲਵਯ ਸਟੇਡੀਅਮ ਦੇ ਸਾਹਮਣੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਮੈਦਾਨ ਵਿੱਚ ਆਯੋਜਿਤ ਹੋਣ ਵਾਲੀ ‘ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਮ ਲੋਕਾਂ ਦੇ ਬੈਠਣ, ਪਾਰਕਿੰਗ ਪ੍ਰਬੰਧ, ਜਨਤਾ ਲਈ ਤਿਆਰ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਮੌਕੇ 'ਤੇ ਹਾਂਸੀ ਦੇ ਵਿਧਾਇਕ ਸ੍ਰੀ ਵਿਨੋਦ ਭਯਾਨਾ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ, ਚੌ. ਰਣਬੀਰ ਸਿੰਘ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਰਾਮਪਾਲ ਸੈਣੀ, ਭਾਜਪਾ ਨੇਤਾ ਸ੍ਰੀ ਜਵਾਹਰ ਲਾਲ ਸੈਣੀ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਲੋਹਾਨ ਸਮੇਤ ਕਈ ਮਾਣਯੋਗ  ਵਿਅਕਤੀ ਮੌਜੂਦ ਸਨ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ