ਸੁਨਾਮ : ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਅਤੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਆਖਿਆ ਕਿ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਸਮੁੱਚੇ ਹਾਊਸ ਦੇ ਮੈਂਬਰ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਰਹਿੰਦੇ ਹਨ। ਲੋਕਾਂ ਨੂੰ ਇੰਨਾ ਅਹੁਦਿਆਂ ਤੇ ਬਿਰਾਜਮਾਨ ਮੈਂਬਰਾਂ ਤੋਂ ਵੱਡੀਆਂ ਆਸਾਂ ਹੁੰਦੀਆਂ ਹਨ। ਉਨ੍ਹਾਂ ਆਖਿਆ ਕਿ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਸਣੇ ਸਮੂਹ ਮੈਂਬਰ ਸ਼ਹਿਰ ਦੀ ਦਿੱਖ ਸੰਵਾਰਨ ਲਈ ਯਤਨ ਕਰਨਗੇ। ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਸ਼ਹਿਰ ਦੀ ਸੁੰਦਰਤਾ ਲਈ ਸਫਾਈ ਸਮੁੱਚੀ ਜਨਤਾ ਦੇ ਸਹਿਯੋਗ ਨਾਲ ਰਹਿ ਸਕਦੀ ਹੈ।