Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ, ਮੁੜ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

July 16, 2026 09:56 PM
Rozana Sehaj times

 

ਅੰਮ੍ਰਿਤਸਰ : ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿੰਗ ਵੱਲੋਂ ਅੱਜ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰ ਵਿਸ਼ੇਸ਼ ਐਂਟੀ-ਇੰਕਰੋਚਮੈਂਟ ਮੁਹਿੰਮ ਚਲਾ ਕੇ ਸੜਕ ਅਤੇ ਫੁੱਟਪਾਥ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਇਹ ਕਾਰਵਾਈ ਸਕੱਤਰ-ਕਮ-ਐਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਨਗਰ ਨਿਗਮ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੰਦਰ ਦੇ ਬਾਹਰ ਸੜਕ ਅਤੇ ਫੁੱਟਪਾਥ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਪੈਦਲ ਚੱਲਣ ਵਾਲੇ ਲੋਕਾਂ, ਸ਼ਰਧਾਲੂਆਂ, ਬਜ਼ੁਰਗਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਕੋਲ ਕਾਰਵਾਈ ਕਰਨ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ। ਮੁਹਿੰਮ ਦੌਰਾਨ ਸੜਕ ਅਤੇ ਫੁੱਟਪਾਥ ਤੋਂ ਸਾਰੇ ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਚੇਤਾਵਨੀ ਦੇਣ ਦੇ ਬਾਵਜੂਦ ਮੁੜ ਕਬਜ਼ੇ ਕੀਤੇ ਗਏ, ਜਿਸ ਕਾਰਨ ਇਹ ਕਾਰਵਾਈ ਕਰਨੀ ਲਾਜ਼ਮੀ ਹੋ ਗਈ। ਨਗਰ ਨਿਗਮ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਭਵਿੱਖ ਵਿੱਚ ਦੁਬਾਰਾ ਸਰਕਾਰੀ ਜ਼ਮੀਨ, ਸੜਕ ਜਾਂ ਫੁੱਟਪਾਥ ’ਤੇ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਤੁਰੰਤ ਹਟਾਇਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਹ ਮੁਹਿੰਮ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਸਮੇਤ ਐਸਟੇਟ ਵਿੰਗ ਦੀ ਟੀਮ ਵੱਲੋਂ ਸਫਲਤਾਪੂਰਵਕ ਚਲਾਈ ਗਈ। ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਸਰਕਾਰੀ ਥਾਂ ’ਤੇ ਨਾਜਾਇਜ਼ ਕਬਜ਼ਾ ਕੀਤਾ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼