Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ’ਤੇ 5 ਫ਼ੀਸਦੀ ਤੋਂ ਵੱਧ ਵਾਧੇ ’ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

July 16, 2026 09:58 PM
Rozana Sehaj times

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ ’ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ "ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026" ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਾਪੇ ਪ੍ਰਾਈਵੇਟ ਸਕੂਲਾਂ ਦੀਆਂ ਵਧਦੀਆਂ ਫੀਸਾਂ ਕਾਰਨ ਆਰਥਿਕ ਦਬਾਅ ਹੇਠ ਸਨ। ਹਰ ਸਾਲ ਮਨਮਰਜ਼ੀ ਨਾਲ ਫੀਸਾਂ ਵਧਾਉਣ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਹੋ ਰਿਹਾ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਇਤਿਹਾਸਕ ਫੈਸਲਾ ਲਿਆ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਹ ਕਾਨੂੰਨ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰੇਗਾ। ਹੁਣ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਹਰ ਫੈਸਲਾ ਨਿਰਧਾਰਤ ਨਿਯਮਾਂ ਦੇ ਦਾਇਰੇ ਵਿੱਚ ਰਹਿ ਕੇ ਹੀ ਲੈਣਾ ਹੋਵੇਗਾ। ਇਸ ਨਾਲ ਮਾਪਿਆਂ ਦੇ ਹੱਕਾਂ ਦੀ ਰੱਖਿਆ ਹੋਵੇਗੀ ਅਤੇ ਬੱਚਿਆਂ ਦੀ ਸਿੱਖਿਆ ’ਤੇ ਬੇਲੋੜਾ ਆਰਥਿਕ ਬੋਝ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ, ਸਿਹਤ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਹਰ ਵਰਗ ਦੇ ਬੱਚੇ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਅਤੇ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਨੂੰ ਖਤਮ ਕਰਨਾ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਿੱਖਿਆ ਖੇਤਰ ਵਿੱਚ ਕਈ ਇਤਿਹਾਸਕ ਸੁਧਾਰ ਕੀਤੇ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ, ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਾਂ ਦੇ ਦਾਇਰੇ ਵਿੱਚ ਲਿਆ ਕੇ ਲੱਖਾਂ ਪਰਿਵਾਰਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨਾਲ ਜੁੜੇ ਅਜਿਹੇ ਹੋਰ ਫੈਸਲੇ ਲਏ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਸਿੱਖਿਆ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼