Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

July 16, 2026 10:01 PM
Rozana Sehaj times

 

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ 'ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 03 ਅਗਸਤ, 2026 ਤੱਕ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ ਜਾਂ ਇਤਰਾਜ਼ ਹੋਵੇ ਤਾਂ ਉਹ ਨਿਰਧਾਰਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ, ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੀ ਸੋਧੇ ਹੋਏ ਸ਼ਡਿਊਲ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕੀਤੀ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼