Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਨੇ ਭੰਡੀ "ਆਪ" ਸਰਕਾਰ 

July 17, 2026 04:53 PM
ਦਰਸ਼ਨ ਸਿੰਘ ਚੌਹਾਨ

15 ਨੂੰ ਪੰਚਾਇਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ 

ਸੁਨਾਮ :  ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਸੇਵਾਵਾਂ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈਕੇ ਹੜਤਾਲ ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਸਾਹਮਣੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ਵਿਭਾਗ ਵੱਲੋਂ ਨਰੇਗਾ ਮੁਲਾਜ਼ਮਾ ਦੇ ਖ਼ਿਲਾਫ ਜ਼ਾਰੀ ਕੀਤੇ ਜਾ ਰਹੇ ਮਾਰੂ ਪੱਤਰਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ। ਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਸੰਦੀਪ ਸਿੰਘ, ਅਨੂੰ ਬਾਲਾ, ਤਰਸੇਮ ਚੰਦ, ਅਮਨਦੀਪ ਸਿੰਘ, ਗਗਨਦੀਪ ਸਿੰਘ ਅਤੇ ਦਲਜੀਤ ਕੌਰ ਨੇ ਆਖਿਆ ਕਿ ਨਰੇਗਾ ਮੁਲਾਜ਼ਮ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ। ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਲੇਕਿਨ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ। ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਮਨਮਾਨੀਆਂ ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਆਖਿਆ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ। ਦੋਵਾਂ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵੀ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦਾ ਕੱਖ ਨਹੀਂ ਕੀਤਾ। ਧਰਨਾਕਾਰੀ ਨਰੇਗਾ ਮੁਲਾਜ਼ਮਾਂ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਵਿੱਚ ਵੀ ਕਰੋੜਾਂ ਰੁਪਏ ਦਾ ਉਧਾਰ ਮਟੀਰੀਅਲ ਚੁੱਕਕੇ ਪਿੰਡਾਂ ਦਾ ਵਿਕਾਸ ਕਰਵਾਇਆ ਗਿਆ ਹੈ। ਮੁੱਖ ਮੰਤਰੀ 70000 ਨਵੀਆਂ ਨੌਕਰੀਆਂ ਦੇਣ ਅਤੇ ਠੇਕੇਦਾਰੀ ਸਿਸਟਮ ਬਿਲਕੁਲ ਖ਼ਤਮ ਕਰਨ ਦਾ ਦਾਅਵਾ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਕਰ ਰਹੇ ਹਨ ਜਦਕਿ ਮੁਲਾਜ਼ਮ ਵਰਗ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਧਰਨਿਆਂ ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੋਰਾਨ 20 ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ