Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਦਾਮਨ ਬਾਜਵਾ ਦੀ ਅਗਵਾਈ 'ਚ ਕਾਫ਼ਲਾ ਜਲੰਧਰ ਲਈ ਰਵਾਨਾ

July 17, 2026 05:20 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਦਾ ਵੱਡਾ ਕਾਫ਼ਲਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿਕਾਸ, ਸੇਵਾ ਅਤੇ ਸੁਸ਼ਾਸਨ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਵਿੱਚ ਮੋਦੀ ਜੀ ਦੇ ਜਲੰਧਰ ਦੌਰੇ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਜ਼ਿਲ੍ਹਾ ਸੰਗਰੂਰ-2 ਤੋਂ ਵੱਡੀ ਗਿਣਤੀ ਵਿੱਚ ਵਰਕਰ ਇਸ ਇਤਿਹਾਸਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਏ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੇ ਪਤੀ ਅਤੇ ਭਾਜਪਾ ਦੇ ਸੀਨੀਅਰ ਆਗੂ ਹਰਮਨਦੇਵ ਬਾਜਵਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਆਉਣ ਦੀ ਬਹੁਤ ਖੁਸ਼ੀ ਲਹਿਰ ਹੈ। ਇਸ ਮੌਕੇ ਸ਼ੇਰਵਿੰਦਰ ਸਿੰਘ ਧਾਲੀਵਾਲ, ਬਚਿੱਤਰ ਚੱਠਾ, ਜਤਿੰਦਰ ਸਿੰਘ, ਦਰਸ਼ਨ ਸਾਬਕਾ ਸਰਪੰਚ ਨਮੋਲ, ਬਾਟੂ ਸੁਨਾਮ, ਘਨਈਆ ਸੁਨਾਮ, ਜਸਵੰਤ ਲੌਂਗੋਵਾਲ, ਬਲਜੀਤ ਬੋਪੁਰ, ਮੋਹਨ ਸਿੰਘ, ਕਿੱਕਰ ਸਿੰਘ, ਸੁਖਜਿੰਦਰ ਲਾਡੀ, ਰਜਿੰਦਰਪਾਲ ਰੋਗਲਾ, ਸੁਖਚੈਨ ਕਾਲਾ, ਮੇਵਾ ਸਿੰਘ ਸਾਬਕਾ ਚੇਅਰਮੈਨ, ਸੰਭੂ ਜਖੇਪਲ ਆਦਿ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ