Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਿਹਤ ਵਿਭਾਗ ਵੱਲੋਂ "ਹਰ ਸ਼ੁਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ

July 17, 2026 06:39 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ "ਹਰ ਸ਼ੁਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਸ਼ਹਿਰ ਭਰ ਵਿੱਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਸ਼ਹਿਰ ਦੇ ਡੇਂਗੂ ਪ੍ਰਭਾਵਿਤ ਹੌਟਸਪਾਟ ਇਲਾਕਿਆਂ ਵਿੱਚ ਜਾ ਕੇ ਐਂਟੀ ਲਾਰਵਾ ਕਾਰਵਾਈ ਕਰਨ ਦੇ ਨਾਲ-ਨਾਲ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਵੀ ਚਲਾ ਰਹੀਆਂ ਹਨ। ਇਸ ਦੌਰਾਨ ਸਿਵਲ ਹਸਪਤਾਲ, ਰਾਮ ਬਾਗ, ਜਹਾਜਗੜ੍ਹ, ਪੁਤਲੀਘਰ, ਮਜੀਠਾ ਰੋਡ, ਰੋਡਵੇਜ਼ ਅਤੇ ਭਗਤਾਂਵਾਲਾ ਸਮੇਤ ਹੋਰ ਹੌਟਸਪਾਟ ਇਲਾਕਿਆਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਕਈ ਥਾਵਾਂ 'ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਜਿੱਥੇ ਪਾਣੀ ਖੜ੍ਹਾ ਰਹਿੰਦਾ ਹੈ ਉੱਥੇ ਮੱਛਰਾਂ ਦੀ ਪੈਦਾਵਾਰ ਵੀ ਤੇਜ਼ੀ ਨਾਲ ਹੁੰਦੀ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰੇ ਅਤੇ "ਹਰ ਸ਼ੁਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਵਿੱਚ ਆਪਣਾ ਯੋਗਦਾਨ ਪਾਏ। ਇਸ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਨੱਕ, ਮੂੰਹ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਡੇਂਗੂ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਜਾਂਚ ਅਤੇ ਇਲਾਜ ਕਰਵਾਇਆ ਜਾਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਤੇ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਰੇਸ਼ ਕੁਮਾਰ, ਸਹਾਇਕ ਮਲੇਰੀਆ ਅਫ਼ਸਰ ਗੁਰਦੇਵ ਸਿੰਘ, ਐਸ.ਆਈ. ਸੁਖਦੇਵ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਈ.ਸੀ. ਹਰਮੀਤ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਰਣਜੋਧ ਸਿੰਘ, ਫੀਲਡ ਵਰਕਰ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ