Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ

July 17, 2026 07:18 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਐਲਾਨ ਦੇ ਚਲਦੇ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਮੌਕੇ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਐਕਸ਼ਨ ਵੱਜੋਂ ਪੁਤਲੇ ਫੂਕ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਜੋਂ ਪ੍ਰਧਾਨ ਮੰਤਰੀ ਦਾ ਵਿਆਪਕ ਪੰਜਾਬ ਵਿੱਚ ਵਿਰੋਧ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਫ੍ਰੀ ਟ੍ਰੇਡ ਸਮਝੌਤੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਡੇਅਰੀ ਖੇਤਰ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ 'ਤੇ ਗੰਭੀਰ ਹਮਲਾ ਹਨ, ਸੋ ਸਰਕਾਰ ਨੂੰ ਤੁਰੰਤ ਅਜਿਹੇ ਸਮਝੌਤਿਆਂ ਤੋਂ ਪਿੱਛੇ ਹਟਣਾ ਚਾਹੀਦਾ ਹੈ। ਉਹਨਾ ਕਿਹਾ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦਾ (ਐੱਮ. ਐੱਸ. ਪੀ.) ਗਾਰੰਟੀ ਕਾਨੂੰਨ ਬਣਾਇਆ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2+50 ਫ਼ੀਸਦੀ ਫਾਰਮੂਲੇ ਮੁਤਾਬਕ ਫ਼ਸਲਾਂ ਦੇ ਭਾਅ ਲਾਗੂ ਕੀਤੇ ਜਾਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ। ਉਹਨਾਂ ਕਿਹਾ ਕਿ ਦੇਸ਼ ਬਚਾਓ ਮੋਰਚੇ ਦੇ ਸੱਦੇ ਤੇ 21 ਤਰੀਕ ਨੂੰ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਕਿਸਾਨ ਘਾਟ ਤੇ ਹੋਣ ਜਾ ਰਹੀ ਮਹਾ ਪੰਚਾਇਤ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਮਜ਼ਦੂਰ ਅਤੇ ਆਮ ਨਾਗਰਿਕ ਵੱਡੇ ਪੱਧਰ ਤੇ ਪਹੁੰਚ ਰਹੇ ਹਨ ਅਤੇ ਜੇਕਰ ਦੇਸ਼ ਵਾਸੀਆਂ ਦੀਆਂ ਜਾਇਜ਼ ਮੰਗਾਂ ਤੇ ਗੌਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਹਨਾ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਤੇ ਅੱਜ ਵੱਖ ਵੱਖ ਜ਼ਿਲ੍ਹਿਆਂ ਵਿੱਚ ਹੋਏ ਰੋਸ ਪ੍ਰਦਰਸ਼ਨਾਂ ਵਿੱਚ ਸਮੂਹ ਵਰਗਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇੱਕਜੁੱਟ ਆਵਾਜ਼ ਬੁਲੰਦ ਕੀਤੀ ਗਈ ਹੈ। ਕਿ ਸਮੇਂ ਦੀ ਲੋੜ ਹੈ ਕਿ ਅੱਜ ਸਾਰੀਆਂ ਸੰਘਰਸ਼ ਧਿਰਾਂ ਆਪਸੀ ਵਖਰੇਵੇਂ ਭੁੱਲ ਕੇ ਦੇਸ਼ ਹਿੱਤ ਨੂੰ ਮੁੱਖ ਰੱਖ ਕੇ ਇੱਕ ਮੱਤ ਹੋ ਕੇ ਸੰਘਰਸ਼ ਕਰਨ। ਉਹਨਾ ਕਿਹਾ ਆਉਂਦੇ ਦਿਨਾਂ ਵਿੱਚ ਦੇਸ਼ ਬਚਾਓ ਮੋਰਚਾ ਵੱਲੋਂ ਦਿੱਤੇ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ਼ ਲਾਗੂ ਕੀਤਾ ਜਾਵੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼