Thursday, May 02, 2024

National

ਕੋਰੋਨਾ ਦੀ ਪਹਿਲੀ ਲਹਿਰ ਨਾਲੋਂ ਦੂਸਰੀ 'ਚ ਇਹ ਰਿਹਾ ਵੱਡਾ ਫ਼ਰਕ

July 05, 2021 08:24 AM
SehajTimes

ਦੂਜੀ ਲਹਿਰ ਵਿਚ ਕੋਰੋਨਾ ਨੇ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਇਆ

 

ਨਵੀਂ ਦਿੱਲੀ : ਇੱਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਨਾਲੋਂ ਦੂਜੀ ਲਹਿਰ ਵਿਚ ਘੱਟ ਮਰਦ, ਔਰਤਾਂ ਅਤੇ ਬਚੇ-ਬਜ਼ੁਰਗ ਹਸਪਤਾਲ ਵਿਚ ਦਾਖਲ ਹੋਏ ਸਨ, ਹਾਲਾਂਕਿ ਇਸ ਸਮੇਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵਿਚ ਤਿੰਨ ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਸੀ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ, ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਅਤੇ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੇ ਮਾਹਰਾਂ ਨੇ ਇਸ ਸਬੰਧੀ ਖੋਜ ਕੀਤੀ ਹੈ ਅਤੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਖੋਜ ਅਨੁਸਾਰ, ਨੌਜਵਾਨ ਕੋਰੋਨਾ ਦੀ ਪਹਿਲੀ ਲਹਿਰ ਨਾਲੋਂ ਦੂਜੀ ਲਹਿਰ ਵਿਚ ਵਧੇਰੇ ਪੀੜਤ ਹਨ। ਹਾਲਾਂਕਿ, ਦੋਵਾਂ ਲਹਿਰਾਂ ਵਿਚ, ਹਸਪਤਾਲ ਵਿਚ ਦਾਖਲ ਮਰੀਜ਼ਾਂ ਵਿਚੋਂ 70 ਪ੍ਰਤੀਸ਼ਤ 40 ਸਾਲ ਤੋਂ ਵੱਧ ਉਮਰ ਦੇ ਸਨ। ਇਹ ਅਧਿਐਨ ਸਿਰਫ ਇਸ ਲਈ ਕੀਤਾ ਗਿਆ ਸੀ ਤਾਂ ਕਿ ਲੋਕ ਪਹਿਲੀ ਅਤੇ ਦੂਜੀ ਲਹਿਰ ਦੇ ਅੰਤਰ ਨੂੰ ਸਮਝ ਸਕਣ। ਇਹ ਸਾਰਾ ਡਾਟਾ ਨੈਸ਼ਨਲ ਕਲੀਨਿਕਲ ਰਜਿਸਟਰੀ ਤੋਂ ਲਿਆ ਗਿਆ ਸੀ। ਇਸ ਅਧਿਐਨ ਵਿਚ ਦੇਸ਼ ਭਰ ਦੇ 41 ਹਸਪਤਾਲਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਖੋਜ ਵਿਚ ਪਹਿਲੀ ਲਹਿਰ ਦਾ ਅੰਕੜਾ 1 ਸਤੰਬਰ ਤੋਂ 31 ਜਨਵਰੀ 2020 ਤੱਕ ਲਿਆ ਗਿਆ ਸੀ। ਜਦੋਂ ਕਿ ਦੂਜੀ ਲਹਿਰ ਦਾ ਅੰਕੜਾ 1 ਫਰਵਰੀ ਤੋਂ 11 ਮਈ, 2021 ਦੇ ਵਿਚਕਾਰ ਲਿਆ ਗਿਆ ਸੀ। ਖੋਜ ਵਿਚ ਕਿਹਾ ਗਿਆ ਹੈ ਕਿ ਦੂਜੀ ਲਹਿਰ ਵਿਚ 20 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਛੱਡ ਕੇ ਹਰ ਉਮਰ ਦੇ ਲੋਕਾਂ ਦੀ ਮੌਤ ਦੀ ਗਿਣਤੀ ਵਧ ਗਈ ਹੈ। ਇਹ ਵੀ ਦੱਸਿਆ ਕਿ ਦੂਜੀ ਲਹਿਰ ਵਿਚ, 20 ਸਾਲ ਤੋਂ ਘੱਟ ਉਮਰ ਦੇ ਅਤੇ 20-39 ਸਾਲ ਦੀ ਉਮਰ ਦੇ ਲੋਕਾਂ ਨੂੰ ਹਸਪਤਾਲ ਵਿਚ ਸਭ ਤੋਂ ਵੱਧ ਦਾਖਲ ਕੀਤਾ ਗਿਆ। ਬਹੁਤੇ ਲੋਕਾਂ ਨੂੰ ਆਮ ਬੁਖਾਰ ਸੀ। ਅਤੇ ਜਵਾਨ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਉਹ ਲੋਕ ਸਨ ਜੋ ਪਹਿਲਾਂ ਹੀ ਬਿਮਾਰ ਸਨ।

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ