Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ਼੍ਰੋਮਣੀ ਕਮੇਟੀ ਨੇ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

July 17, 2026 07:26 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਜੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਗਈ। ਇਸ ਸ਼ਤਾਬਦੀ ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ ਤੇ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤੇ ਦਿੱਲੀ ਦੇ ਉੱਪ ਰਾਜਪਾਲ ਸ. ਤਰਨਜੀਤ ਸਿੰਘ ਸੰਧੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਬਿਹ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਪੰਥ ਲਈ ਉਦੋਂ ਸੰਘਰਸ਼ ਲੜਿਆ ਜਦੋਂ ਅੰਗਰੇਜ਼ ਹਕੂਮਤ ਦਾ ਪੂਰਾ ਜ਼ੋਰ ਸੀ ਅਤੇ ਮਹੰਤਾਂ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਮਨਮਤਾਂ ਕੀਤੀਆਂ ਜਾ ਰਹੀਆਂ ਸਨ। ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਜਿਨ੍ਹਾਂ ਸੂਰਬੀਰਾਂ ਨੇ ਇਸ ਵਿਰੁੱਧ ਸੰਘਰਸ਼ ਲੜਿਆ, ਉਨ੍ਹਾਂ ਵਿੱਚੋਂ ਸ. ਤੇਜਾ ਸਿੰਘ ਸਮੁੰਦਰੀ ਮੋਹਰੀ ਆਗੂ ਸਨ। ਸ. ਸਮੁੰਦਰੀ ਨੇ ਸਰਕਾਰ ਵੱਲੋਂ ਰਿਹਾਈ ਲਈ ਮੁਆਫ਼ੀ ਮੰਗਣ ਦੀ ਸ਼ਰਤ ਨੂੰ ਠੁਕਰਾਉਂਦਿਆਂ ਜ਼ੁਲਮ ਅੱਗੇ ਝੁਕਣ ਤੋਂ ਸਾਫ਼ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਉਹ ਅਜਿਹੇ ਆਗੂ ਸਨ ਜਿਨ੍ਹਾਂ ਲਈ ਨਿੱਜ ਨਾਲੋਂ ਸੰਸਥਾਵਾਂ ਵੱਡੀਆਂ ਸਨ। ਉਨ੍ਹਾਂ ਨੇ ਪੰਥ ਲਈ ਹਰ ਮੋਰਚੇ ’ਚ ਮੋਹਰੀ ਰੋਲ ਅਦਾ ਕੀਤਾ। ਐਡਵੋਕੇਟ ਧਾਮੀ ਨੇ ਸ. ਤੇਜਾ ਸਿੰਘ ਸਮੁੰਦਰੀ ਵੱਲੋਂ ਨਿਰਸਵਾਰਥ ਭਾਵ ਨਾਲ ਪੰਥ ਲਈ ਕੀਤੀ ਸੇਵਾ ਨੂੰ ਯਾਦ ਕਰਦਿਆਂ ਨੌਜੁਆਨੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਉਹ ਸ. ਤੇਜਾ ਸਿੰਘ ਸਮੁੰਦਰੀ ਦੀ ਵਿਰਾਸਤ ਵਿੱਚੋਂ ਹਨ। ਸਮਾਗਮ ਮੌਕੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਸਮੇਰ ਸਿੰਘ ਲਾਛੜੂ, ਭਾਈ ਮਨਜੀਤ ਸਿੰਘ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਰਘਬੀਰ ਸਿੰਘ ਸਹਾਰਨਮਾਜਰਾ, ਅਮਰੀਕਾ ਦੇ ਅਟਾਰਨੀ ਐਟ ਲਾਅ ਸ. ਜਸਪ੍ਰੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਅਜ਼ਾਦ ਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਡਾ. ਏ.ਪੀ. ਸਿੰਘ, ਡਾ. ਮਨਜੀਤ ਸਿੰਘ ਉੱਪਲ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼