Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

July 17, 2026 07:45 PM
Rozana Sehaj times

ਚੰਡੀਗੜ੍ਹ  : 
ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਇਸ ਪ੍ਰਕਿਰਿਆ ਵਿੱਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।
 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ