Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ ਆਰੰਭ

July 17, 2026 08:20 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ  : ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਖਾਲਸਾ ਯੂਨੀਵਰਸਿਟੀ ਅਤੇ ਅਮਰੀਕਾ ਸਥਿਤ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਕੈਂਪਸ ’ਚ ਬਣਨ ਜਾ ਰਹੇ ਅਤਿ-ਆਧੁਨਿਕ ਹਾਕੀ ਅਤੇ ਫੁੱਟਬਾਲ ਸਟੇਡੀਅਮ ਦਾ ’ਵਰਸਿਟੀ ਦੇ ਪ੍ਰੋ-ਚਾਂਸਲਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਟੱਕ ਲਗਾ ਕੇ ਕਾਰਜ ਦੀ ਆਰੰਭਤਾ ਕੀਤੀ ਗਈ। ਇਹ ਵਿਸ਼ਵ ਪੱਧਰੀ ਖੇਡ ਮੈਦਾਨ ਲਗਭਗ ਡੇਢ ਸਾਲ ’ਚ ਤਿਆਰ ਹੋਵੇਗਾ, ਜਿੱਥੇ ਭਵਿੱਖ ’ਚ ਓਲੰਪਿਕ ਅਤੇ ਫੀਫਾ ਮਿਆਰ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਖਾਲਸਾ ਯੂਨੀਵਰਸਿਟੀ ਅਤੇ ਰਾਊਂਡਗਲਾਸ ਫ਼ਾਊਂਡੇਸ਼ਨ ਦਰਮਿਆਨ ਬੀਤੇ ਦਿਨੀਂ ਇਕ ਸਮਝੌਤਾ ਕੀਤਾ ਗਿਆ ਸੀ, ਜਿਸ ਦੇ ਤਹਿਤ ਵਿਦਿਆਰਥੀਆਂ ਅਤੇ ਉਭਰਦੇ ਖਿਡਾਰੀਆਂ ਨੂੰ 24 ਘੰਟੇ ਅੰਤਰਰਾਸ਼ਟਰੀ ਮਿਆਰ ਮੁਤਾਬਕ ਅਭਿਆਸ ਦੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਸੰਕਲਪ ਲਿਆ ਗਿਆ। ਅੱਜ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਉਕਤ ਸਟੇਡੀਅਮ ਦਾ ਨੀਂਹ ਪੱਥਰ ਸ: ਛੀਨਾ ਨੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ’ਵਰਸਿਟੀ ਦੇ ਗਵਰਨਿੰਗ ਬਾਡੀ ਦੇ ਮੈਂਬਰਜ਼, ਡੀਨਜ਼, ਡਾਇਰੈਕਟਰਜ਼ ਦੀ ਮੌਜ਼ੂਦਗੀ ’ਚ ਰੱਖਿਆ। ਉਨ੍ਹਾਂ ਦੱਸਿਆ ਕਿ ਲਗਭਗ 12 ਏਕੜ ਰਕਬੇ ’ਚ ਬਣਨ ਵਾਲੇ ਇਸ ਸਟੇਡੀਅਮ ’ਚ ਵਿਸ਼ਵ ਪੱਧਰੀ ਐਸਟਰੋ ਟਰਫ, ਆਧੁਨਿਕ ਪੈਵੇਲੀਅਨ, ਰਾਤ ਸਮੇਂ ਮੈਚ ਕਰਵਾਉਣ ਲਈ ਉੱਚ-ਗੁਣਵੱਤਾ ਵਾਲੀ ਲਾਈਟਿੰਗ ਅਤੇ ਸ਼ੁਰੂਆਤੀ ਪੜਾਅ ’ਚ 30 ਹਜ਼ਾਰ ਤੋਂ ਵੱਧ ਦਰਸ਼ਕਾਂ ਲਈ ਬੈਠਣ ਦੀ ਵਿਵਸਥਾ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ’ਚ ਅਜਿਹਾ ਖੇਡ ਕੰਪਲੈਕਸ ਮੌਜੂਦ ਨਹੀਂ ਹੈ ਅਤੇ ਇਹ ਪੂਰੇ ਖੇਤਰ ਲਈ ਇੱਕ ਵੱਡਾ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵਿਦਿਆਰਥੀਆਂ ਨੂੰ ਆਧੁਨਿਕ ਸਿਖਲਾਈ ਸਹੂਲਤਾਂ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ’ਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਰਾਹੀਂ ਅਨੁਸ਼ਾਸਨ, ਸਮਰਪਣ, ਟੀਮ ਭਾਵਨਾ ਅਤੇ ਲੀਡਰਸ਼ਿਪ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਇਸ ਮੌਕੇ ਹੋਰਨਾਂ ’ਚ ਸਿੱਖ ਇਤਿਹਾਸ ਖੋਜ ਕੇਂਦਰ ਦੇ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਮੈਨੇਜਿੰਗ ਡਾਇਰੈਕਟਰ ਡਾ. ਐੱਸ. ਕੇ. ਨਾਗਪਾਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਪ੍ਰੋਜੈਕਟ ਮੈਨੇਜ਼ਰ ਸ੍ਰੀ ਐੱਨ. ਕੇ. ਸ਼ਰਮਾ ਆਦਿ ਹੋਰ ਪਤਵੰਤੇ ਹਾਜ਼ਰ ਸਨ।
 
ਕੈਪਸ਼ਨ: ¸

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ