Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29 ਜੁਲਾਈ ਨੂੰ ਲੱਗੇਗਾ ਖ਼ੂਨਦਾਨ ਕੈਂਪ : ਬਿੱਟੂ

July 17, 2026 08:44 PM
ਸਾਨੀਆ ਸਿੰਘ
ਦੇਵੀਗੜ੍ਹ  : ਸਥਾਨਕ ਸਮਾਜ ਸੇਵੀ ਸੰਸਥਾ 'ਲੋਕ ਸੇਵਾ ਮੰਚ' ਦੀ ਇੱਕ ਵਿਸ਼ੇਸ਼ ਬੈਠਕ ਮੰਚ ਦੇ ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੰਚ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਜਾਣਕਾਰੀ ਦਿੰਦਿਆਂ ਮੰਚ ਦੇ ਜਨਰਲ ਸਕੱਤਰ ਹਰਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਸਮਾਜ ਵਿੱਚ ਸੇਵਾ ਭਾਵਨਾ ਨੂੰ ਪ੍ਰਫੁੱਲਿਤ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਆਉਣ ਵਾਲੀ 29 ਜੁਲਾਈ, ਦਿਨ ਬੁੱਧਵਾਰ ਨੂੰ ਕੰਬੋਜ ਮਹਾਂ ਸਭਾ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇੱਕ ਅਜਿਹਾ ਮਹਾਂਦਾਨ ਹੈ, ਜਿਸ ਨਾਲ ਕਿਸੇ ਕੀਮਤੀ ਮਨੁੱਖੀ ਜਾਨ ਨੂੰ ਬਚਾਇਆ ਜਾ ਸਕਦਾ ਹੈ। ਮੰਚ ਵੱਲੋਂ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖ਼ੂਨਦਾਨ ਕਰਕੇ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ। ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਨੇ ਕਿਹਾ ਕਿ ਲੋਕ ਸੇਵਾ ਮੰਚ ਸਮਾਜਿਕ ਬੁਰਾਈਆਂ ਦੇ ਖਾਤਮੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸੰਸਥਾ ਵੱਲੋਂ ਇਸੇ ਤਰ੍ਹਾਂ ਦੇ ਸਿਹਤ, ਸਿੱਖਿਆ ਅਤੇ ਵਾਤਾਵਰਣ ਨਾਲ ਸਬੰਧਤ ਕਾਰਜ ਜਾਰੀ ਰੱਖੇ ਜਾਣਗੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਹ ਖ਼ੂਨਦਾਨ ਕੈਂਪ ਇੱਕ ਸਫਲ ਉਪਰਾਲਾ ਸਾਬਤ ਹੋਵੇਗਾ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ