Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਮੌਕੇ ਡੀਸੀ ਦਫ਼ਤਰ ਅੱਗੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

July 17, 2026 08:50 PM
Amjad Hussain Khan
ਮੋਗਾ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਅਜ਼ਾਦ, ਬੀਕੇਯੂ ਕ੍ਰਾਂਤੀਕਾਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੌਰਾਨ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਪ੍ਰੈੱਸ ਨਾਲ ਗੱਲ ਕਰਦਿਆਂ ਕਿਸਾਨ ਮਜ਼ਦੂਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਆਗੂ ਜਗਮੋਹਨ ਸਿੰਘ ਕੰਗ ਤੇ ਬੀਕੇਯੂ ਏਕਤਾ ਅਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੋਧਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਜੋਂ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਪਹੁੰਚਣ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸਰਕਾਰ ਨੂੰ ਤੁਰੰਤ ਅਜਿਹੇ ਸਮਝੌਤਿਆਂ ਤੋਂ ਪਿੱਛੇ ਹਟਣਾ ਚਾਹੀਦਾ ਹੈ। ਉਹਨਾ ਜ਼ੋਰ ਦੇ ਕੇ ਮੰਗ ਕੀਤੀ ਗਈ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦਾ (ਐੱਮ. ਐੱਸ. ਪੀ.) ਗਾਰੰਟੀ ਕਾਨੂੰਨ ਬਣਾਇਆ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2+50 ਫ਼ੀਸਦੀ ਫਾਰਮੂਲੇ ਮੁਤਾਬਕ ਫ਼ਸਲਾਂ ਦੇ ਭਾਅ ਲਾਗੂ ਕੀਤੇ ਜਾਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ। ਉਹਨਾ ਕਿਹਾ ਕਿ ਸਾਰੇ ਕਿਸਾਨ ਮਜਦੂਰ ਸੰਘਰਸ਼ਾ ਦੌਰਾਨ ਪਾਏ ਗਏ ਪੁਲਿਸ ਅਤੇ ਰੇਲਵੇ ਨਾਲ ਸਬੰਧਿਤ ਕੇਸ ਰੱਦ ਕੀਤੇ ਜਾਣ। ਕਿਸਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਖੇਤੀਬਾੜੀ ਅਤੇ ਪੇਂਡੂ ਅਰਥਚਾਰੇ ਨੂੰ ਕਮਜ਼ੋਰ ਕਰ ਰਹੀ ਹੈ। ਜੇਕਰ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਨਾ ਜਾਰੀ ਰੱਖਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ