ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਮਾਨਯੋਗ ਮੇਅਰ ਕੁੰਦਨ ਗੋਗੀਆ ਵੱਲੋਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਲਾਈ ਬੋਰਡਾਂ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦਾ ਨਿੱਘਾ ਸਵਾਗਤ ਕਰਦਿਆਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ ਗਈ ਹੈ। ਮੇਅਰ ਕੁੰਦਨ ਗੋਗੀਆ ਨੇ ਇਨ੍ਹਾਂ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ 'ਤੇ ਸ਼੍ਰੀ ਭੁਪਿੰਦਰ ਸਿੰਘ ਬੌਬੀ ਨੂੰ 'ਰਾਜਪੂਤ ਕਲਿਆਣ ਬੋਰਡ' ਦਾ ਚੇਅਰਪਰਸਨ, ਸ਼੍ਰੀ ਨੀਲਾ ਕਾਂਤ ਲੱਕੀ ਨੂੰ 'ਖੇਡ ਭਲਾਈ ਬੋਰਡ' ਦਾ ਚੇਅਰਪਰਸਨ ਅਤੇ ਸ਼੍ਰੀ ਰਮਨਦੀਪ ਸਿੰਘ ਚੱਢਾ ਨੂੰ 'ਖੱਤਰੀ ਅਰੋੜਾ ਵੈਲਫੇਅਰ ਬੋਰਡ' ਦਾ ਚੇਅਰਪਰਸਨ ਨਿਯੁਕਤ ਕੀਤੇ ਜਾਣ 'ਤੇ ਹਾਰਦਿਕ ਵਧਾਈ ਦਿੱਤੀ। ਮੇਅਰ ਨੇ ਆਸ ਪ੍ਰਗਟਾਈ ਕਿ ਸ਼੍ਰੀ ਭੁਪਿੰਦਰ ਸਿੰਘ ਬੌਬੀ ਰਾਜਪੂਤ ਭਾਈਚਾਰੇ ਦੇ ਕਲਿਆਣ, ਸ਼੍ਰੀ ਨੀਲਾ ਕਾਂਤ ਲੱਕੀ ਖੇਡਾਂ ਅਤੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸ਼੍ਰੀ ਰਮਨਦੀਪ ਸਿੰਘ ਚੱਢਾ ਖੱਤਰੀ ਅਰੋੜਾ ਸਮਾਜ ਦੀ ਭਲਾਈ ਲਈ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਚੇਅਰਮੈਨਾਂ ਨੇ ਇਸ ਮਾਣਮੱਤੇ ਸਵਾਗਤ ਲਈ ਮਾਨਯੋਗ ਮੇਅਰ ਕੁੰਦਨ ਗੋਗੀਆ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ 'ਤੇ ਪੂਰੀ ਤਰ੍ਹਾਂ ਖ਼ਰੇ ਉਤਰਨਗੇ।