Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

19 ਜੁਲਾਈ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਐਸ.ਆਈ.ਆਰ.-2026 ਦੇ ਵਿਸ਼ੇਸ਼ ਕੈਂਪ: ਡਾ. ਅਗਰਵਾਲ

July 17, 2026 08:55 PM
Rozana Sehaj times

ਪਟਿਆਲਾ : ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ 19 ਜੁਲਾਈ (ਐਤਵਾਰ) ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲੱਗਣਗੇ।ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਇਨ੍ਹਾਂ ਕੈਂਪਾਂ ਦੇ ਨਾਲ-ਨਾਲ ਵੋਟਰਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਾਰੇ ਐਸ ਡੀ ਐਮ ਦਫ਼ਤਰਾਂ ਵਿਖੇ ਵੀ ਇਹ ਕੈਂਪ ਲਗਾਏ ਜਾਣਗੇ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਵਿਸ਼ੇਸ਼ ਕੈਂਪ ਉਨ੍ਹਾਂ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ, ਜਿਨ੍ਹਾਂ ਨੇ ਹਾਲੇ ਤੱਕ ਕਿਸੇ ਕਾਰਨ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕੀਤੀ ਜਾ ਚੁੱਕੀ ਹੈ, ਉਹ ਬੀ.ਐਲ.ਏਜ਼ ਨਾਲ ਤਾਲਮੇਲ ਕਰਕੇ ਦਸਤਾਵੇਜ਼ਾਂ ਅਤੇ ਕਮੀਆਂ ਦੇ ਨਿਪਟਾਰੇ ’ਤੇ ਧਿਆਨ ਦੇਣਗੇ, ਜਦਕਿ ਬਾਕੀ ਬੀ.ਐਲ.ਓਜ਼ ਗਣਨਾ ਫਾਰਮਾਂ ਦੀ ਪ੍ਰਾਪਤੀ ਦੇ ਨਾਲ-ਨਾਲ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਵੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕੈਂਪਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇਗੀ ਅਤੇ ਪੂਰੀ ਪ੍ਰਕਿਰਿਆ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ