ਲੁਧਿਆਣਾ : ਆਲ ਇੰਡੀਆ ਐਸ.ਸੀ. ਡਿਪਾਰਟਮੈਂਟ ਕਾਂਗਰਸ ਦੇ ਚੇਅਰਮੈਨ ਰਾਜਿੰਦਰ ਗੌਤਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਪੰਜਾਬ ਇੰਚਾਰਜ ਸੁਧੀਰ ਚੌਧਰੀ ਅਤੇ ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਿਯੁਕਤੀ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਮੀਤ ਪ੍ਰਧਾਨ ਦਿਲਾਵਰ ਸਿੰਘ ਲਹਿਰਾਂ ਅਤੇ ਐਸ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਵੱਲੋਂ ਜਗਮੇਲ ਸਿੰਘ ਜੱਗਾ (ਸਾਬਕਾ ਸਰਪੰਚ ਭੁੱਟਾ) ਨੂੰ ਬਲਾਕ ਡੇਹਲੋਂ ਦਾ ਐਸ.ਸੀ. ਡਿਪਾਰਟਮੈਂਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦਾ ਮੁੱਖ ਮਕਸਦ ਬਲਾਕ ਡੇਹਲੋਂ ਦੇ ਹਰ ਪਿੰਡ ਵਿੱਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਦਲਿਤ ਤੇ ਪਿਛੜੇ ਵਰਗਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਹੋਵੇਗਾ। ਉਹ ਸਾਰੇ ਸੀਨੀਅਰ ਆਗੂਆਂ ਅਤੇ ਸਾਥੀ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।