Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਥਰੀਕੇ ਅਤੇ ਦਾਦ 'ਚ ਗਲਾਡਾ ਦੀ ਵੱਡੀ ਕਾਰਵਾਈ, 6 ਗੈਰ-ਕਾਨੂੰਨੀ ਇਮਾਰਤਾਂ ਸੀਲ ਤੇ ਢਾਹੀਆਂ

July 17, 2026 09:03 PM
Rozana Sehaj times
ਲੁਧਿਆਣਾ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਕਾਸ ਹੀਰਾ ਦੇ ਨਿਰਦੇਸ਼ਾਂ ਅਨੁਸਾਰ ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਅਤੇ ਇਮਾਰਤਾਂ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। ਇਸੇ ਕੜੀ ਤਹਿਤ ਅਣਅਧਿਕਾਰਤ ਕਲੋਨੀਆਂ ਵਿੱਚ ਸਸਤੇ ਪਲਾਟਾਂ ਦਾ ਲਾਲਚ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਡਿਵੈਲਪਰਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਗਲਾਡਾ ਲੁਧਿਆਣਾ ਦੇ ਵਧੀਕ ਮੁੱਖ ਪ੍ਰਸ਼ਾਸਕ ਵੱਲੋਂ ਅਣਅਧਿਕਾਰਤ ਇਮਾਰਤਾਂ ਵਿਰੁੱਧ ਜਾਰੀ ਸੀਲਿੰਗ ਅਤੇ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ 16 ਜੁਲਾਈ ਨੂੰ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਪਿੰਡ ਥਰੀਕੇ ਅਤੇ ਦਾਦ ਵਿਖੇ ਛੇ ਅਣਅਧਿਕਾਰਤ ਇਮਾਰਤਾਂ ਨੂੰ ਸੀਲ ਕਰਨ ਅਤੇ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ। ਨੋਟਿਸ ਜਾਰੀ ਹੋਣ ਦੇ ਬਾਵਜੂਦ ਜਦੋਂ ਸਬੰਧਤ ਡਿਵੈਲਪਰਾਂ ਨੇ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ, ਤਾਂ ਗਲਾਡਾ ਨੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਕੀਤੀ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਕਿਸੇ ਵੀ ਨਿਵੇਸ਼ ਤੋਂ ਪਹਿਲਾਂ ਗਲਾਡਾ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਪ੍ਰਵਾਨਿਤ ਅਤੇ ਨਿਯਮਤ ਕਲੋਨੀਆਂ ਦੀ ਸੂਚੀ ਰਾਹੀਂ ਪ੍ਰੋਜੈਕਟ ਦੀ ਸਥਿਤੀ ਦੀ ਪੁਸ਼ਟੀ ਜ਼ਰੂਰ ਕਰਨ।ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਯੋਗ ਅਥਾਰਟੀ, ਲੁਧਿਆਣਾ ਨੇ ਸਪੱਸ਼ਟ ਕੀਤਾ ਕਿ ਢਾਹੁਣ ਅਤੇ ਸੀਲਿੰਗ ਦੀਆਂ ਕਾਰਵਾਈਆਂ ਦੇ ਨਾਲ-ਨਾਲ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਐਕਟ ਦੇ ਤਹਿਤ ਅਣਅਧਿਕਾਰਤ ਵਿਕਾਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਅਤੇ ਡਿਵੈਲਪਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਗਲਾਡਾ ਦਾ ਮੁੱਖ ਉਦੇਸ਼ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਗੈਰ-ਕਾਨੂੰਨੀ ਪ੍ਰੋਜੈਕਟਾਂ ਵਿੱਚ ਫਸਣ ਤੋਂ ਬਚਾਉਣਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ