Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

22 ਜੁਲਾਈ ਨੂੰ ਭਾਰਤ ਅਮਰੀਕਾ ਟਰੇਡ ਵਾਰਤਾ ਰੱਦ ਕਰਵਾਉਣ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਐਸ ਕੇ ਐਮ ਦੇ ਸੱਦੇ ਤੇ ਪਰਚੀ ਮੁਕਤ ਹੋਣਗੇ : ਬੀਕੇਯੂ ਏਕਤਾ ਉਗਰਾਹਾਂ

July 17, 2026 09:13 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ ਦੇਸ਼ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਟੋਲ-ਮੁਕਤ ਕਰਨ ਦੇ ਪ੍ਰੋਗਰਾਮ ਤਹਿਤ ਅੱਜ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਦੁਆਰਾ ਮੋਰਚਾ ਸਾਹਿਬ ਵਿੱਚ ਫ਼ੈਸਲਾ ਕੀਤਾ ਗਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਹੋਰ ਟੋਲ ਪਲਾਜ਼ਿਆਂ ਦੇ ਨਾਲ-ਨਾਲ ਕੱਥੂਨੰਗਲ (ਵਰਿਆਮ ਨੰਗਲ) ਟੋਲ ਪਲਾਜ਼ਾ ’ਤੇ ਵੀ ਵੱਡਾ ਇਕੱਠ ਕਰਕੇ ਟੋਲ ਨੂੰ ਮੁਫ਼ਤ ਕਰਵਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਅਜਨਾਲਾ ਦੇ ਹੜ ਪੀੜਤਾਂ ਨੂੰ ਮੁਆਵਜ਼ਾ ਅਜੇ ਵੀ ਨਹੀਂ ਦਿੱਤਾ ਗਿਆ ਇਸਦੇ ਨਾਲ ਪੁਲਿਸ ਪ੍ਰਸ਼ਾਸਨ ਅੰਮਿ੍ਰਤਸਰ ਨਾਲ ਕੁਝ ਮਸਲੇ ਪੈਂਡਿੰਗ ਹਨ ਜੋ ਕਿ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਹੱਲ ਨਹੀਂ ਕੀਤੇ ਜਾ ਰਹੇ ਹੜਾ ਦੇ ਮੁਆਵਜ਼ੇ ਲਈ ਲਾਮਬੰਦੀ ਕਰਨ ਲਈ ਪ੍ਰਭਾਵਿਤ ਇਲਾਕਿਆਂ ਚ ਮੋਟਰਸਾਈਕਲ ਮਾਰਚ ਕੱਢੇ ਜਾਣਗੇ ਅਤੇ ਪਿੰਡਾਂ ਵਿੱਚ ਮੀਟਿੰਗਾਂ ਕਰਵਾ ਕੇ 31 ਜੁਲਾਈ ਨੂੰ ਅਜਨਾਲਾ ਅੰਮਿ੍ਰਤਸਰ ਰੋਡ ਅਣਮਿੱਥੇ ਸਮੇਂ ਲਈ ਜਾਮ ਕਰਕੇ ਕੱਥੂਨੰਗਲ ਵਰਿਆਮ ਟੋਲ ਪਲਾਜਾ ਪਰਚੀ ਮੁਕਤ ਕੀਤਾ ਜਾਵੇਗਾ ਉਨਾ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਰਵੱਈਆ ਬਿਲਕੁਲ ਨਾ ਪੱਖੀ ਹੈ ਇਸ ਲਈ ਜੱਥੇਬੰਦੀ ਸੰਘਰਸ਼ ਕਰਨ ਨੂੰ ਮਜਬੂਰ ਹੋਈ ਹੈ ਇਸ ਮੋਕੇ ਜਸਪਾਲ ਸਿੰਘ ਧੰਗਈ ,ਜਗਜੀਵਨ ਸਿੰਘ ਤਲਵੰਡੀ,ਡਾ ਪਰਮਿੰਦਰ ਸਿੰਘ ਪੰਡੋਰੀ,ਨਰਿੰਦਰ ਸਿੰਘ ਭਿੱਟੇਵੱਡ,ਬਲਦੇਵ ਸਿੰਘ ਸੋੜੀਆ,ਕੁਲਦੀਪ ਸਿੰਘ ਨੰਗਲ,ਦਲਬੀਰ ਸਿੰਘ ਮੱਝਵਿੰਡ ,ਨਿਰਵੈਰ ਸਿੰਘ ਪਠਾਨ ਨੰਗਲ,ਗਿਆਨ ਸਿੰਘ ਕੰਦੋਵਾਲੀ ,ਪ੍ਰਗਟ ਸਿੰਘ ਚੜਪੁਰ ਆਦਿ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼