Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੈਡਮ ਸੁਖਵਿੰਦਰ ਕੌਰ ਬਾਵਾ ਬੈਰਾਗੀ ਵੈਲਫੇਅਰ ਬੋਰਡ ਹਲਕਾਂ ਗਿੱਲ ਦੇ ਚੇਅਰਪਰਸਨ ਨਿਯੁਕਤ

July 17, 2026 09:41 PM
Rozana Sehaj times
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਗਠਿਤ ਬੋਰਡਾਂ ਦੇ ਵਿਸਥਾਰ ਤਹਿਤ ਹਲਕਾ ਗਿੱਲ ਦੇ ਪਿੰਡ ਸਤਜੋਤ ਨਗਰ ਦੇ ਸਰਪੰਚ ਮੈਡਮ ਸੁਖਵਿੰਦਰ ਕੌਰ ਬਾਵਾ ਨੂੰ ਇੱਕ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮੈਡਮ ਸੁਖਵਿੰਦਰ ਕੌਰ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਹਲਕਾਂ ਗਿੱਲ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਹਲਕਾ ਗਿੱਲ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ, ਪਿੰਡ ਵਾਸੀਆਂ ਅਤੇ ਬੈਰਾਗੀ ਭਾਈਚਾਰੇ ਵਿੱਚ ਭਾਰੀ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸਤਯੋਤ ਨਗਰ ਦੀ ਸਰਪੰਚ ਮੈਡਮ ਸੁਖਵਿੰਦਰ ਕੌਰ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਦੀ ਚੇਅਰਪਰਸਨ ਨਿਯੁਕਤ ਹੋਣ ਤੇ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪਿੰਡ ਸਤਜੋਤ ਨਗਰ ਦੇ ਨਿਵਾਸੀਆਂ, ਆਪ ਵਰਕਰਾਂ ਅਤੇ ਇਲਾਕੇ ਦੇ ਮੋਹਤਬਰਾਂ ਨੇ ਮੈਡਮ ਸੁਖਵਿੰਦਰ ਕੌਰ ਬਾਵਾ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਦੇ ਨਾਲ ਹੀ ਹਲਕੇ ਦੇ ਮਿਹਨਤੀ ਅਤੇ ਜਮੀਨੀ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ