Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜੁਲਾਈ ਨੂੰ ਸਰਕਾਰੀ ਆਈ.ਟੀ.ਆਈ. ਫੇਜ਼-5 ਮੋਹਾਲੀ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

July 17, 2026 09:51 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ  : 
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 20 ਜੁਲਾਈ 2026 (ਸੋਮਵਾਰ) ਨੂੰ ਸਰਕਾਰੀ ਆਈ.ਟੀ.ਆਈ., ਫੇਜ਼-5, ਜੀ.ਐਮ.ਏ.ਡੀ.ਏ. ਸਪੋਰਟਸ ਕੰਪਲੈਕਸ ਦੇ ਸਾਹਮਣੇ, ਮੋਹਾਲੀ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੇਲਾ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲੱਗੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ., ਐਸ.ਏ.ਐਸ. ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਇਸ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਵਰਾਜ ਇੰਜਣਜ਼ ਪ੍ਰਾਈਵੇਟ ਲਿਮਟਿਡ, ਅਲੇਨਾ ਆਟੋਜ਼ ਇੰਡਸਟਰੀਜ਼, ਇੰਡੀਅਨ ਪੋਲੀਮਰਜ਼ ਇੰਡਸਟਰੀਜ਼, ਸੈਮੀ ਕੰਡਕਟਰ ਲੈਬਾਰਟਰੀ, ਹਾਊਸ ਕਲੋਥਿੰਗ, ਗੋਦਰੇਜ ਐਂਡ ਬੋਇਸ ਮੈਨੂਫੈਕਚਰਿੰਗ ਕੰਪਨੀ ਲਿਮਟਿਡ, ਟੈਕ ਇੰਜੀਨੀਅਰ, ਡੇਲਟ੍ਰੋਨ ਪ੍ਰਾਈਵੇਟ ਲਿਮਟਿਡ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਐਮ-ਵਾਕ ਡੀਐਮਸੀ ਪ੍ਰਾਈਵੇਟ ਲਿਮਟਿਡ, ਨਿਕੋਨਸ ਵਾਸਤੂ (ਨਿਊ ਚੰਡੀਗੜ੍ਹ), ਦ ਵੈਨਿਟੀ ਬਾਈ ਸਿਮਰਤ, ਐਮ.ਓ.ਆਈ. ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ, ਟਾਈਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਕਾਵੇਰੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਐਡੀਕੋ ਇੰਡੀਆ ਅਤੇ ਇਨਬਰਿਊ ਬੈਵਰੇਜਿਜ਼ ਪ੍ਰਾਈਵੇਟ ਲਿਮਟਿਡ ਸਮੇਤ ਹੋਰ ਪ੍ਰਮੁੱਖ ਕੰਪਨੀਆਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ 10ਵੀਂ, 12ਵੀਂ, ਆਈ.ਟੀ.ਆਈ. ਅਤੇ ਗ੍ਰੈਜੂਏਟ ਯੋਗਤਾ ਵਾਲੇ ਉਮੀਦਵਾਰਾਂ ਦੀਆਂ ਵੱਖ-ਵੱਖ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਕੰਪਨੀ ਦੇ ਨਿਯਮਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਨਿਯੁਕਤੀ ਮੁੱਖ ਤੌਰ 'ਤੇ ਮੋਹਾਲੀ ਵਿਖੇ ਕੀਤੀ ਜਾਵੇਗੀ। ਸ੍ਰੀ ਮਾਨਸ਼ਾਹੀਆਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਸਾਰੇ ਅਸਲ ਵਿਦਿਅਕ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ, ਅਪਡੇਟ ਕੀਤਾ ਹੋਇਆ ਰੈਜ਼ਿਊਮੇ ਅਤੇ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਕਿਸੇ ਵੀ ਪ੍ਰਕਾਰ ਦਾ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ