ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ' ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਸੁਨਾਮ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ ’ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਉਣਾ ਸੀ। ਲੋਕ ਮਿਲਣੀ ਸਮਾਗਮ ਵਿੱਚ ਸੰਗਰੂਰ ਦੇ ਐਸਐਸਪੀ ਡਾਕਟਰ ਰਵਜੋਤ ਗਰੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਐਸ ਪੀ ਦਵਿੰਦਰ ਅੱਤਰੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ, ਪੁਲਿਸ ਪ੍ਰਸ਼ਾਸਨ ਅਤੇ ਸ਼ਹਿਰੀਆਂ ਦੌਰਾਨ ਨਸ਼ਿਆਂ ਦੇ ਖਾਤਮੇ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਜ਼ੋਰ ਦੇਕੇ ਆਖਿਆ ਕਿ ਨਸ਼ੇ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਿਰਫ਼ ਪੁਲਿਸ ਕਾਰਵਾਈ ਹੀ ਕਾਫੀ ਨਹੀਂ ਸਗੋਂ ਆਮ ਲੋਕਾਂ ਦਾ ਸਰਗਰਮ ਸਹਿਯੋਗ ਅਤੇ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੂਰੀ ਸਫਲਤਾ ਉਦੋਂ ਤੱਕ ਸੰਭਵ ਨਹੀਂ ਹੈ ਜਦੋਂ ਤੱਕ ਹਰ ਨਾਗਰਿਕ ਇਸ ਮੁਹਿੰਮ ਵਿੱਚ ਸ਼ਾਮਲ ਨਹੀਂ ਹੁੰਦਾ। ਐਸਐਸਪੀ ਡਾਕਟਰ ਰਵਜੋਤ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਪੁਲਿਸ ਪ੍ਰਸ਼ਾਸਨ ਅਜੋਕੇ ਸਮੇਂ ਦੋ ਪਹਿਲੂਆਂ ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਪਹਿਲਾਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਅਤੇ ਦੂਜਾ ਅਨਜਾਣੇ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸੀ ਨੌਜਵਾਨੀ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਮੁੜ ਲੀਹਾਂ ਤੇ ਤੋਰਿਆ ਜਾਵੇ।
ਫਾਈਲ 18-- ਪੁਲਿਸ ਸੁਨਾਮ