Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Delhi

ਡੀਐਸਜੀਐਮਸੀ ਨੇ ਮਨਾਇਆ ਸ਼ਹੀਦ ਤੇਜਾ ਸਿੰਘ ਸਮੁੰਦਰੀ ਦਾ 100ਵਾਂ ਸ਼ਹੀਦੀ ਦਿਹਾੜਾ

July 18, 2026 08:11 PM
Rozana Sehaj times
ਨਵੀਂ ਦਿੱਲੀ : ਸਿੱਖ ਕੌਮ ਦੇ ਮਹਾਨ ਸ਼ਖ਼ਸੀਅਤ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ 100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਨਾਲ ਕੀਤਾ ਗਿਆ। ਇਸ ਮੌਕੇ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਦਾ ਜੀਵਨ ਸਿੱਖ ਕੌਮ ਲਈ ਸੇਵਾ, ਕੁਰਬਾਨੀ, ਨਿਸ਼ਕਾਮ ਸਮਰਪਣ ਅਤੇ ਪੰਥਕ ਅਗਵਾਈ ਦਾ ਸਦੀਵੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਵਿੱਚ ਉਨ੍ਹਾਂ ਵੱਲੋਂ ਨਿਭਾਈ ਗਈ ਇਤਿਹਾਸਕ ਭੂਮਿਕਾ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਦਿੱਤਾ ਗਿਆ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮੁੱਚੀ ਟੀਮ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਇਸ ਮੌਕੇ ਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨਾਂ ਵਿੱਚ ਕਿਹਾ ਕਿ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਵੱਲੋਂ ਸਿੱਖ ਕੌਮ ਦੀ ਧਾਰਮਿਕ ਅਜ਼ਾਦੀ, ਗੁਰਦੁਆਰਿਆਂ ਦੀ ਸੁਤੰਤਰਤਾ ਅਤੇ ਪੰਥਕ ਮਰਿਆਦਾ ਦੀ ਰੱਖਿਆ ਲਈ ਦਿੱਤੀ ਗਈ ਕੁਰਬਾਨੀ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ। ਉਨ੍ਹਾਂ ਦੇ ਆਦਰਸ਼ ਅੱਜ ਵੀ ਨੌਜਵਾਨ ਪੀੜ੍ਹੀ ਨੂੰ ਪੰਥ ਅਤੇ ਸਮਾਜ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦੇ ਹਨ। ਇਸ ਵਿਸ਼ੇਸ਼ ਸਮਾਗਮ ਵਿੱਚ ਸਮੂਹ ਸੰਗਤ ਵੱਲੋਂ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਪ੍ਰਣ ਨਾਲ ਹੋਇਆ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ