Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿੱਥੇ ਜਾਈਏ ! ਨਾ ਦਿਨ ਨੂੰ ਆਰਾਮ, ਨਾ ਰਾਤ ਨੂੰ... ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਦੁਸ਼ਵਾਰ

July 18, 2026 08:30 PM
Amjad Hussain Khan

 

ਮੋਗਾ : ਇੱਕ ਤਪਦੀ ਗਰਮੀ ਦੂਜੇ ਪਾਸੇ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਨੇ ਲੋਕਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ। ਜਿਥੇ ਇੱਕ ਪਾਸੇ ਦਿਨ ਦਾ ਤਾਪਮਾਨ 40 ਡਿਗਰੀ ਨੂੰ ਵੀ ਪਾਰ ਕਰ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕੂਨ ਨਾਮ ਦੀ ਚੀਜ਼ ਗਾਇਬ ਹੁੰਦੀ ਦਿਖਾਈ ਦੇ ਰਹੀ ਹੈ। ਕਿਸਾਨ ਖੇਤਾਂ ਵਿੱਚ ਝੋਨੇ ਦੀ ਫਸਲ ਨੂੰ ਬਿਜਲੀ ਨਾ ਹੋਣ ਕਾਰਨ ਪਾਣੀ ਪੂਰਾ ਨਹੀਂ ਦੇ ਸਕਦੇ। ਬਾਜ਼ਾਰਾਂ ਵਿੱਚ ਦੁਕਾਨਦਾਰਾਂ ਦਾ ਬਿਜਲੀ ਨਾ ਹੋਣ ਕਾਰਨ ਕਈ ਤਰ੍ਹਾਂ ਦੇ ਕੰਮ ਠੱਪ ਹੋ ਰਿਹਾ ਨੇ। ਜਿਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਜਲੀ ਸਰਪ੍ਰਸਤ ਹੋਣ ਦੇ ਦਾਅਵਿਆਂ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ । ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਵਿਚਕਾਰ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ। ਸਾਬਕਾ ਚੇਅਰਮੈਨ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਕਿਹਾ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਕੀਤੇ ਸਨ, ਪਰ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੂੰ 8 ਘੰਟਿਆਂ ਦੀ ਥਾਂ ਸਿਰਫ਼ 5-6 ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਨਾਲ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਸਾਬਕਾ ਐਮ.ਸੀ. ਬਿੱਟੂ ਅਤੇ ਸਮਾਜ ਸੇਵੀ ਤੇਜਿੰਦਰ ਸਿੰਘ ਰਾਮਾ ਦਾ ਕਹਿਣਾ ਹੈ ਕਿ ਬਿਜਲੀ ਨਾ ਹੋਣ ਕਾਰਨ ਜਨਰੇਟਰ ਚਲਾਉਣੇ ਪੈਂਦੇ ਹਨ, ਜਿਸ ਨਾਲ ਵਾਧੂ ਖਰਚ ਦੇ ਨਾਲ-ਨਾਲ ਪ੍ਰਦੂਸ਼ਣ ਵੀ ਵਧਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਿਜਲੀ ਕੱਟਾਂ ਦੀ ਸਮੱਸਿਆ ਦਾ ਸਥਾਈ ਹੱਲ ਕਰੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ਬਣਾਈ ਸੀ, ਪਰ ਅੱਜ ਉਹ ਆਪਣੇ ਫ਼ੈਸਲੇ 'ਤੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜੀਵਨ ਬੇਹਾਲ ਕਰ ਦਿੱਤਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ