Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਬਲਬੀਰ ਸਿੱਧੂ ਵਲੋਂ ਜ਼ਮੀਨ ਐਕੁਆਇਰ ਕਰਨ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਦਾ ਐਲਾਨ

July 18, 2026 08:34 PM
Rozana Sehaj times

ਐਸ.ਏ.ਐਸ. ਨਗਰ :  ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਵਲੋਂ ਮੋਹਾਲੀ ਹਲਕੇ ਦੇ ਅੱਠ ਪਿੰਡਾਂ ਦੀ 3864 ਏਕੜ ਜ਼ਮੀਨ ਐਕੁਆਇਰ ਕਰਨ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਕਿਸਾਨਾਂ ਵਲੋਂ 20 ਜੁਲਾਈ ਨੂੰ ਗਮਾਡਾ ਦਫ਼ਤਰ ਦੇ ਕੀਤੇ ਜਾ ਰਹੇ ਘਿਰਾਉ ਵਿਚ ਕਾਂਗਰਸੀ ਵਰਕਰਾਂ ਸਮੇਤ ਸ਼ਾਮਲ ਹੋਣਗੇ। ਸ਼੍ਰੀ ਸਿੱਧੂ ਨੇ ਆਪਣੇ ਇਕ ਲਿਖਤੀ ਪ੍ਰੈਸ ਬਿਆਨ ਵਿਚ ਭਗਵੰਤ ਮਾਨ ਸਰਕਾਰ ਨੂੰ ਪੁੱਛਿਆ ਹੈ ਕਿ ਏਅਰੋਟ੍ਰੋਪੋਲਿਸ ਦਾ ਵਿਸਥਾਰ ਕਰਨ ਦਾ ਫੈਸਲਾ ਕਰਨ ਤੋਂ ਪਹਿਲਾਂ ਕੀ ਗਮਾਡਾ ਨੇ ਕੋਈ ਸਰਵੇਖਣ ਕੀਤਾ ਹੈ ਜਿਸ ਤੋਂ ਇਸ ਇਲਾਕੇ ਵਿਚ ਨਵੇ ਮਕਾਨਾਂ ਦੀ ਲੋੜ ਦਾ ਪਤਾ ਲੱਗਿਆ ਹੋਵੇ। ਕਾਂਗਰਸੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਿੰਡਾਂ ਨੂੰ ਉਜਾੜਣ ਅਤੇ ਕਿਸਾਨਾਂ ਨੂੰ ਘਸਿਆਰੇ ਬਣਾਉਣ ਉਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਜਿਹੜੇ 8 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਉਹਨਾਂ ਵਿਚੋਂ 6 ਪਿੰਡਾਂ ਕੁਰੜੀ, ਬੜੀ, ਮਟਰਾਂ, ਪੱਤੋ, ਸਿਆਊ ਅਤੇ ਬਾਕਰਪੁਰ ਵਿਚ ਖੇਤੀ ਲਈ ਇਕ ਏਕੜ ਜ਼ਮੀਨ ਵੀ ਨਹੀਂ ਬਚੇਗੀ, ਸਿਰਫ਼ ਛੱਤ ਅਤੇ ਕਿਸ਼ਨਪੁਰਾ ਪਿੰਡ ਦੀ ਹੀ ਥੋੜ੍ਹੀ ਬਹੁਤੀ ਜ਼ਮੀਨ ਬਚੇਗੀ। ਉਹਨਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦਸਣ ਕਿ ਜ਼ਮੀਨ ਤੋਂ ਬਿਨਾਂ ਕੋਈ ਪਿੰਡ ਵਸਦਾ ਰਹਿ ਸਕਦਾ ਹੈ। ਸਾਬਕਾ ਕਾਂਗਰਸੀ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰਾਂ ਸੰਘਰਸ਼ਸ਼ੀਲ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਇਸ ਜੱਦੋਜਹਿਦ ਵਿਚ ਹਰ ਢੰਗ ਨਾਲ ਉਹਨਾਂ ਦੀ ਮਦਦ ਕਰੇਗੀ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਇਹ ਮੁੱਦਾ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਵੀ ਉਠਾਵੇਗੀ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ