Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵਾਰਡ ਨੰਬਰ 51 'ਚ ਸੀਸੀ ਫਲੋਰਿੰਗ ਦੇ ਕੰਮ ਦੀ ਹੋਈ ਸ਼ੁਰੂਆਤ, ਵਿਧਾਇਕ ਡਾ. ਅਜੈ ਗੁਪਤਾ ਨੇ ਇਲਾਕਾ ਨਿਵਾਸੀਆਂ ਨੂੰ ਦਿੱਤੀ ਵਧਾਈ

July 18, 2026 08:54 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 51 ਦੀ ਗਲੀ ਨੰਬਰ 3, ਪੜਾੜੀਵਾਲ ਵਿਖੇ ਵਿਕਾਸ ਕਾਰਜਾਂ ਨੂੰ ਗਤੀ ਦਿੰਦੇ ਹੋਏ ਸੀਸੀ ਫਲੋਰਿੰਗ (ਸੀਮੈਂਟਡ ਸੜਕ) ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਡਾ. ਅਜੈ ਗੁਪਤਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੰਮ ਸ਼ੁਰੂ ਕਰਵਾਇਆ ਅਤੇ ਇਲਾਕਾ ਨਿਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਅਜੈ ਗੁਪਤਾ ਨੇ ਦੱਸਿਆ ਕਿ ਇੱਥੋਂ ਦੇ ਵਸਨੀਕਾਂ ਦੀ ਇਹ ਬੜੀ ਪੁਰਾਣੀ ਮੰਗ ਸੀ ਕਿ ਪਹਿਲਾਂ ਤੋਂ ਬਣੀ ਖਰਾਬ ਸੜਕ ਨੂੰ ਪੂਰੀ ਤਰ੍ਹਾਂ ਤੋੜ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਹੂ-ਬ-ਹੂ ਪ੍ਰਵਾਨ ਕਰਦੇ ਹੋਏ, ਪਹਿਲਾਂ ਸੜਕ ਨੂੰ ਤੋੜਿਆ ਗਿਆ ਹੈ ਅਤੇ ਹੁਣ ਇੱਥੇ ਸੀਸੀ ਫਲੋਰਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੈਂਟਰਲ ਹਲਕੇ ਦੇ ਅਧੀਨ ਆਉਂਦੇ ਸਾਰੇ ਇਲਾਕਿਆਂ ਵਿੱਚ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਡਾ. ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਹਲਕੇ ਦੇ ਵਿਕਾਸ ਅਤੇ ਲੋਕ ਹਿੱਤ ਨਾਲ ਜੁੜਿਆ ਕੋਈ ਮੁੱਦਾ ਜਾਂ ਫਾਈਲ ਸਰਕਾਰ ਕੋਲ ਲਿਜਾਈ ਜਾਂਦੀ ਹੈ, ਤਾਂ ਮੁੱਖ ਮੰਤਰੀ ਵੱਲੋਂ ਉਸ ਨੂੰ ਪਹਿਲ ਦੇ ਆਧਾਰ 'ਤੇ ਪਾਸ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਨੇ ਦੁਹਰਾਇਆ ਕਿ ਕੇਂਦਰੀ ਹਲਕੇ ਦੀ ਕੋਈ ਵੀ ਗਲੀ, ਬਾਜ਼ਾਰ ਜਾਂ ਨੁੱਕਰ ਟੁੱਟੀ ਹੋਈ ਨਹੀਂ ਛੱਡੀ ਜਾਵੇਗੀ ਅਤੇ ਸਾਰੀਆਂ ਥਾਵਾਂ 'ਤੇ ਵਧੀਆ ਤੇ ਮਿਆਰੀ ਕੰਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਜਿੱਥੇ ਵੀ ਸੀਵਰੇਜ ਦੀ ਸਮੱਸਿਆ ਹੈ, ਉੱਥੇ ਨਵਾਂ ਸੀਵਰੇਜ ਪਾਇਆ ਜਾਵੇਗਾ। ਇਸ ਮੌਕੇ ਬਲਾਕ ਇੰਚਾਰਜ ਗੁਰਦਾਸ ਸਿੰਘ, ਬਖਸ਼ੀਸ਼ ਸਿੰਘ, ਪਰਮਜੀਤ ਸਿੰਘ ਟਿੰਕੂ, ਸਾਫ ਸਿੰਘ, ਕੈਪਟਨ ਲਖਵੀਰ ਸਿੰਘ, ਵਿਮਲ ਅਤੇ ਉਨ੍ਹਾਂ ਦੇ ਪਿਤਾ ਜੀ ਸਮੇਤ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਦਾ ਸਵਾਗਤ ਅਤੇ ਧੰਨਵਾਦ ਕੀਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼