Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਭਾਜਪਾ ਵਿੱਚ ਵੱਡਾ ਸੰਗਠਨਾਤਮਕ ਬਦਲਾਅ: ਸਲਿਲ ਕਪੂਰ ਬਣੇ ਨਵੇਂ ਜ਼ਿਲ੍ਹਾ ਪ੍ਰਧਾਨ

July 18, 2026 09:12 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ  : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਸਿਆਸੀ ਪ੍ਰਭਾਵ ਨੂੰ ਦੇਖਦਿਆਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪਾਰਟੀ ਹਾਈਕਮਾਨ ਵੱਲੋਂ ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਵਜੋਂ ਨੌਜਵਾਨ ਅਤੇ ਸੀਨੀਅਰ ਆਗੂ ਸਲਿਲ ਕਪੂਰ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਸਥਾਨਕ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸਲਿਲ ਕਪੂਰ ਦੀ ਨਿਯੁਕਤੀ ਨੂੰ ਪਾਰਟੀ ਦੇ ਜ਼ਮੀਨੀ ਪੱਧਰ ਨੂੰ ਮਜ਼ਬੂਤ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ਸਲਿਲ ਕਪੂਰ ਯੁਵਾ ਮੋਰਚਾ ਦੇ ਵਾਰਡ ਪ੍ਰਧਾਨ, ਮੰਡਲ ਪ੍ਰਧਾਨ, ਜ਼ਿਲ੍ਹਾ ਸਕੱਤਰ, ਜ਼ਿਲ੍ਹਾ ਜਨਰਲ ਸਕੱਤਰ ਤੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਸੂਬਾ ਯੁਵਾ ਮੋਰਚਾ ਦੇ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਵਰਗੇ ਕਈ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ। ਇਸ ਸਮੇਂ ਸਲਿਲ ਕਪੂਰ ਭਾਜਪਾ ਅੰਮ੍ਰਿਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਸਨ, ਜਿਨ੍ਹਾਂ ਨੂੰ ਹੁਣ ਜ਼ਿਲ੍ਹਾ ਪ੍ਰਧਾਨ ਦਾ ਨਵਾਂ ਅਹੁਦਾ ਸੌਂਪਿਆ ਗਿਆ ਹੈ। ਸਲਿਲ ਕਪੂਰ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾਈ ਲੀਡਰਸ਼ਿਪ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਜ਼ਿਲ੍ਹੇ ਦੇ ਵਰਕਰਾਂ ਅਤੇ ਸਾਥੀਆਂ ਨੂੰ ਨਾਲ ਲੈ ਕੇ ਭਵਿੱਖ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਅੰਮ੍ਰਿਤਸਰ ਵਿੱਚ ਭਾਜਪਾ ਨੂੰ ਇੱਕ ਨਵੀਂ ਉਚਾਈ 'ਤੇ ਲੈ ਕੇ ਜਾਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼