Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਰਾਜਾ ਵੜਿੰਗ 2027 ਨਹੀਂ 2032 ਦੀ ਤਿਆਰੀ ਕਰ ਰਿਹਾ ਹੈ : ਚੇਅਰਮੈਨ ਦਤਾਰਪੁਰ

July 18, 2026 09:15 PM
Rozana Sehaj times

ਮੋਰਿੰਡਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਨੂੰ ਲੈ ਕੇ ਬਿਲਕੁਲ ਸੀਰੀਅਸ ਨਹੀਂ ਹਨ ਰਾਜਾ ਵੜਿੰਗ ਆਪਣੇ ਆਪ ਨੂੰ ਮੁੱਖ ਮੰਤਰੀ ਵਜੋਂ 2032 ਦੀ ਤਿਆਰੀ ਕਰ ਰਿਹਾ ਹੈ ਜਿਸ ਦੇ ਤਹਿਤ ਅਮਰਿੰਦਰ ਸਿੰਘ ਰਾਜਾ ਵੜਿੰਗ ਬਹੁਤ ਸਾਰੇ ਨਿਊਜ਼ ਚੈਨਲਾਂ ਨੂੰ ਆਪਣੀਆਂ ਇੰਟਰਵਿਊਆਂ ਵਿੱਚ ਇਸ ਦਾ ਪ੍ਰਗਟਾਵਾ ਕਰ ਚੁੱਕੇ ਹਨ । ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਅਤੇ ਸ਼ੂਗਰ ਮਿੱਲ ਮੋਰਿੰਡਾ ਦੇ ਸਾਬਕਾ ਚੇਅਰਮੈਨ ਖੁਸ਼ਹਾਲ ਸਿੰਘ ਦਤਾਰਪੁਰ ਨੇ ਗੱਲਬਾਤ ਕਰਦਿਆ ਪ੍ਰਗਟ ਕੀਤੇ, ਇਸ ਮੌਕੇ ਚੇਅਰਮੈਨ ਖੁਸ਼ਹਾਲ ਸਿੰਘ ਦਤਾਰਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਜਿਸ ਨਾਲ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸਰਕਾਰ ਬਣਾ ਸਕੇ ਉਹਨਾਂ ਇਹ ਵੀ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਜਿਲਾ ਪਰਿਸ਼ਦ, ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਤਰਫਾ ਵੋਟ ਪਾ ਕੇ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਨੂੰ ਕਬੂਲਿਆ ਹੈ ਅਤੇ ਲੰਘੀਆਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਨੂੰ ਪੂਰਨ ਬਹੁਮਤ ਦਿੱਤਾ ਸੀ ਪਰੰਤੂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਜਿੱਤੇ ਕੁਝ ਕੌਂਸਲਰ ਆਪਣੇ ਨਿੱਜੀ ਸਵਾਰਥਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਜਿਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੋਈ ਕਸੂਰ ਨਹੀਂ ਹੈ ਕਿਉਂਕਿ ਕਾਂਗਰਸ ਪਾਰਟੀ ਨੂੰ ਛੱਡ ਕੇ ਗਏ ਕੌਂਸਲਰ ਸਿਰਫ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਸਦਕਾ ਚੋਣ ਜਿੱਤੇ ਸਨ ਪ੍ਰੰਤੂ ਕੁਝ ਲੋਕ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਤੇ ਸਵਾਲ ਖੜੇ ਕਰ ਰਹੇ ਹਨ ਜੋ ਕਿ ਜਿੱਥੇ ਗਲਤ ਹਨ ਉਥੇ ਹੀ ਪੂਰਾ ਇਲਾਕਾ ਜਾਣਦਾ ਹੈ ਕਿ ਆਉਣ ਵਾਲਾ ਕਾਂਗਰਸ ਪਾਰਟੀ ਦਾ ਭਵਿੱਖ ਸਾਬਕਾ ਮੁੱਖ ਮੰਤਰੀ ਚੈਰਨਜੀਤ ਸਿੰਘ ਚੰਨੀ ਹੀ ਹਨ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਹਰ ਕਾਂਗਰਸੀ ਵਰਕਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਚਟਾਨ ਵਾਂਗ ਖੜਾ ਹੈ।
ਨੋਟ ਸਾਬਕਾ ਚੇਅਰਮੈਨ ਖੁਸ਼ਹਾਲ ਸਿੰਘ ਦਾਤਾਰਪੁਰ।

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ