Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਰਮਿੰਦਰ ਸਿੰਘ ਸੋਨੂ ਖੁਰਲ ਵਿਸ਼ਵਕਰਮਾ ਸਭਾ ਦੇ ਪ੍ਰੈੱਸ ਸਕੱਤਰ ਨਿਯੁਕਤ

July 18, 2026 09:18 PM
Rozana Sehaj times
 
ਮੋਰਿੰਡਾ : ਸ਼੍ਰੀ ਵਿਸ਼ਵਕਰਮਾ ਸਭਾ ਰਜਿ ਮੋਰਿੰਡਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦੀ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਕੁਮਾਰ ਧੀਮਾਨ ਦੀ ਅਗਵਾਈ ਵਿੱਚ ਸ਼੍ਰੀ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਰਪ੍ਰਸਤ ਗੁਰਿੰਦਰ ਸਿੰਘ ਗੋਗੀ ਰੀਹਲ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਡੱਫੂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਭਾ ਦੇ ਵਿਸਥਾਰ ਅਤੇ ਭਵਨ ਦੇ ਵਿਕਾਸ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਭਾ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਰਵਿੰਦਰ ਸਿੰਘ ਸੋਨੂੰ ਖੁਰਲ ਨੂੰ ਸਭਾ ਦਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਸਭਾ ਦੇ ਪ੍ਰਧਾਨ ਪਵਨ ਕੁਮਾਰ ਧੀਮਾਨ ਅਤੇ ਸਰਪ੍ਰਸਤ ਪਾਲ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਨਵ ਨਿਯੁਕਤ ਪ੍ਰੈਸ ਸਕੱਤਰ ਪਰਵਿੰਦਰ ਸਿੰਘ ਸੋਨੂੰ ਖੁਰਲ ਨੂੰ ਸਨਮਾਨਿਤ ਕੀਤਾ ਗਿਆ। ਇਸ ਨਵੀਂ ਜੁੰਮੇਵਾਰੀ ਲਈ ਪਰਵਿੰਦਰ ਸਿੰਘ ਸੋਨੂੰ ਖੁਰਲ ਨੇ ਸਭਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸਭਾ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਹਰਜੀਤ ਸਿੰਘ ਸੱਲ੍ਹ, ਅਵਤਾਰ ਸਿੰਘ (ਏ.ਐਸ), ਜਸਵਿੰਦਰ ਸਿੰਘ ਮੁੰਡੇ, ਅਮਰੀਕ ਸਿੰਘ ਰੀਹਲ, ਗੁਰਿੰਦਰ ਸਿੰਘ ਸੋਨੀ ਮੋਟਰ, ਜਸਵਿੰਦਰ ਸਿੰਘ ਟੋਨੀ, ਨਿੰਦਰ ਸਿੰਘ, ਗੁਰਬਚਨ ਸਿੰਘ, ਅਵਤਾਰ ਸਿੰਘ ਸੱਲ੍ਹ, ਬਿਕਰਮ ਬਹਾਦਰ ਧੀਮਾਨ, ਗੋਪਾਲ ਚੰਦ ਜਾਗੜਾ, ਬਲਵਿੰਦਰ ਸਿੰਘ ਰੀਹਲ ਅਤੇ ਸੁਖਵਿੰਦਰ ਸਿੰਘ ਰੀਹਲ ਆਦਿ ਸਮੇਤ ਸਭਾ ਦੇ ਵਰਕਿੰਗ ਕਮੇਟੀ ਮੈਂਬਰ ਹਾਜ਼ਰ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ