Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਚੇਅਰਮੈਨ ਬਰਸਟ ਨਾਲ ਡੇਢ ਦਰਜਨ ਸਰਪੰਚਾਂ ਨੇ ਕੀਤੀ ਵਿਸ਼ੇਸ਼ ਮੁਲਾਕਾਤ

July 18, 2026 09:35 PM
Rozana Sehaj times
 
 
ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਆਏ ਡੇਢ ਦਰਜਨ ਸਰਪੰਚਾਂ ਸਮੇਤ ਪਾਰਟੀ ਵਲੰਟੀਅਰਾਂ ਨੇ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਸ. ਬਰਸਟ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਰਾਜਨੀਤੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਮਾਣਾ ਹਲਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ ਅਤੇ ਮੰਡੀਆਂ ਦੇ ਵਿਕਾਸ ਸਮੇਤ ਹੋਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਮੇਤ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਚੇਅਰਮੈਨ ਨੇ ਸਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਘਰ-ਘਰ ਤੱਕ ਜਾਣਕਾਰੀ ਪਹੁੰਚਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈ ਸਕਣ। ਇਸ ਮੌਕੇ ਸਰਪੰਚਾਂ ਨੇ ਪੰਜਾਬ ਸਰਕਾਰ ਅਤੇ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਮੰਡੀਆਂ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਵਿਕਾਸ ਤੇਜੀ ਨਾਲ ਹੋ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਗੇ। 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ