Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਟਿਆਲਾ 'ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ : ਡਾ ਬਲਬੀਰ ਸਿੰਘ

July 18, 2026 09:43 PM
Arvinder Singh
ਪਟਿਆਲਾ  : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ ਇਲਾਕੇ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ। ਇਸ ਉਪਰਾਲੇ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ, ਸਗੋਂ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਵੱਡੀ ਰਾਹਤ ਮਿਲੇਗੀ। ਤ੍ਰਿਪੜੀ ਇਲਾਕੇ ਦੀ ਇਸ ਸੜਕ ਤੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ਾ ਸੀ, ਜਿਸ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਬੀਰ ਸਿੰਘ ਨੇ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗਾਂ ਅਤੇ ਨਗਰ ਨਿਗਮ ਪਟਿਆਲਾ ਨਾਲ ਲਗਾਤਾਰ ਤਾਲਮੇਲ ਬਣਾਇਆ, ਜਿਸ ਦੇ ਨਤੀਜੇ ਵਜੋਂ ਹੁਣ ਨਾਜਾਇਜ਼ ਕਬਜ਼ੇ ਹਟਾਏ ਗਏ।ਇਸ ਇਤਿਹਾਸਕ ਪਹਿਲ ਦੀ ਖੁਸ਼ੀ ਵਿੱਚ ਇਲਾਕਾ ਵਾਸੀਆਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਲੋਕਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਸਗੋਂ ਇਲਾਕੇ ਦੇ ਵਿਕਾਸ ਅਤੇ ਸੁਚੱਜੇ ਪ੍ਰਸ਼ਾਸਨ ਦੀ ਨਵੀਂ ਸ਼ੁਰੂਆਤ ਹੈ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਤੋਂ ਇਸ ਮਾਮਲੇ ਨੂੰ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਹੁਣ ਪਹਿਲੀ ਵਾਰ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਹੋਈ ਹੈ। ਇਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਇਲਾਕਾ ਵਾਸੀਆਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਤ੍ਰਿਪੜੀ ਸਮੇਤ ਪਟਿਆਲਾ ਦੇ ਹੋਰ ਇਲਾਕਿਆਂ ਵਿੱਚ ਵੀ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ