ਪਟਿਆਲਾ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਸਟੇਟ ਲੀਗਲ ਸੇਵਾਵਾਂ ਅਥਾਰਟੀ, ਐੱਸ ਏ ਐੱਸ ਨਗਰ ਦੇ ਨਿਰਦੇਸ਼ਾਂ ਅਨੁਸਾਰ, 18 ਜੁਲਾਈ ਨੂੰ ਜਿਲ੍ਹਾ ਪਟਿਆਲਾ ਵਿੱਚ ਨੈਗੋਸ਼ੀਏਬਲ ਇੰਸਟ੍ਰੂਮੈਂਟ ਐਕਟ, 1881 ਦੇ ਕੇਸਾਂ ਨਾਲ ਸੰਬੰਧਿਤ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ 17 ਬੈਂਚਾਂ ( 02 ਪਟਿਆਲਾ ਵਿੱਚ, 06 ਰਾਜਪੁਰਾ ਵਿੱਚ, 04 ਨਾਭਾ ਵਿੱਚ ਅਤੇ 05 ਸਮਾਣਾ ਵਿੱਚ ) ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਦੌਰਾਨ 532 ਚੈਕ ਬਾਊਂਸ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 74 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 30170062/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਮੈਡਮ ਸ਼ਿਲਪੀ ਗੁਪਤਾ, ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫਾਇਦਿਆਂ ਬਾਰੇ ਚਾਨਣਾ ਪਾਇਆ। ਲੋਕ ਅਦਾਲਤਾਂ ਦਾ ਮੁੱਢਲਾ ਟੀਚਾ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਅੰਤ ਵਿੱਚ ਸਮੇਂ, ਪੈਸੇ ਦੀ ਬਚੱਤ ਕਰਨਾ ਅਤੇ ਝਗੜੇ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ।