Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਮੁੰਬਈ ਤੋਂ ਪੰਜਾਬ ਵਿਚ ਵਰਤਾਈ ਜਾਣ ਵਾਲੀ 300 ਕਿਲੋ ਹੈਰੋਇਨ ਬਰਾਮਦ

July 05, 2021 11:44 AM
SehajTimes

ਟੈਲਕਮ ਪਾਊਡਰ ਦਸ ਕੇ ਹੁੰਦੀ ਸੀ ਬੁਕਿੰਗ


ਮੁੰਬਈ : ਹਾਲੇ ਬੀਤੇ ਕਲ ਪਠਾਨਕੋਟ ਤੋਂ ਇਕ ਨਸ਼ਾ ਤਸਕਰ ਕਾਬੂ ਕੀਤਾ ਗਿਆ ਸੀ ਜਿਸ ਵਲੋਂ ਕੀਤੇ ਖੁਲਾਸੇ ਮਗਰੋਂ ਅੱਜ ਹੀ ਦਿੱਲੀ ਵਿਖੇ ਇਕ ਹੈਰੋਇਨ ਫ਼ੈਕਟਰੀ ਦਾ ਪਤਾ ਲੱਗਾ ਸੀ ਅਤੇ ਹੁਣ ਇਕ ਹੋਰ ਵੱਡਾ ਖੁਲਾਸਾ ਹੋ ਗਿਆ ਹੈ। ਦਰਅਸਲ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਅਫ਼ਗਾਨਿਸਤਾਨ ਤੋਂ 879 ਕਰੋੜ ਰੁਪਏ ਦੀ ਸਮਗਲਿੰਗ ਕੀਤੀ ਕਰੀਬ 300 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਗੁਆਂਢੀ ਰਾਏਗੜ੍ਹ ਜ਼ਿਲ੍ਹੇ ਦੇ ਜਵਾਹਰ ਲਾਲ ਨਹਿਰੂ ਪੋਰਟ ਟਰੱਸਟ (ਜੇਐਨਪੀਟੀ) ਵਿਖੇ ਇਸ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਬੰਦੀਸੁਦਾ ਨਸ਼ੀਲਾ ਪਦਾਰਥ ਜ਼ਬਤ ਕਰਨਾ ਹਾਲ ਹੀ ਦੇ ਸਮੇਂ ਵਿੱਚ ਸਭ ਤੋਂ ਵੱਡੀ ਪ੍ਰਾਪਤੀ ਹੈ।
ਡੀਆਰਆਈ ਅਧਿਕਾਰੀ ਨੇ ਦੱਸਿਆ ਕਿ ਇਹ ਖੇਪ ਇਰਾਨ ਹੁੰਦੇ ਹੋਏ ਅਫਗਾਨਿਸਤਾਨ ਤੋਂ ਤਸਕਰੀ ਕਰਕੇ ਲਿਆਂਦੀ ਗਈ ਖੇਪ ਨੂੰ ਪਹਿਲਾਂ ਪਹਿਲਾਂ ਜਿਪਸਮ ਪੱਥਰ ਅਤੇ ਟੈਲਕਮ ਪਾਊਡਰ ਦੱਸਿਆ ਗਿਆ ਸੀ। ਉਨ੍ਹਾਂ ਕਿਹਾ ਕਿ ਦਰਾਮਦ ਨਿਰਯਾਤ ਕੋਡ ਪ੍ਰਭਜੋਤ ਸਿੰਘ ਦੇ ਨਾਮ ਤੇ ਸੀ ਅਤੇ ਇਹ ਖੇਪ ਪੰਜਾਬ ਭੇਜੀ ਜਾਣੀ ਸੀ। ਅਧਿਕਾਰੀ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਨੂੰ ਪਾਬੰਦੀਸੁਦਾ ਨਸ਼ਾ ਜਬਤ ਕਰਨ ਬਾਅਦ ਗਿ੍ਰਫਤਾਰ ਕਰ ਲਿਆ ਗਿਆ ਹੈ। ਇਹ ਵੀ ਦੱਸਿਆ ਕਿ ਮੁਲਜਮ ਸਾਲ ਤੋਂ ਜੇਐੱਨਪੀਟੀ ਰਾਹੀਂ ਜਿਪਸਮ ਪੱਥਰ ਅਤੇ ਟੈਲਕਮ ਪਾਊਡਰ ਦਰਾਮਦ ਕਰ ਰਿਹਾ ਸੀ। ਹੁਣ ਇਸ ਕੇਸ ਸਬੰਧੀ ਪੁਲਿਸ ਨੇ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ ਅਤੇ ਆਸ ਹੈ ਕਿ ਹੋਰ ਵੱਡੇ ਨਸ਼ਾ ਤਸਕਰ ਵੀ ਗ੍ਰਿਫ਼ਤ ਵਿਚ ਆਉਣਗੇ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ