ਪਟਿਆਲਾ : ਸ਼੍ਰੀ ਵੈਸ਼ਨੂੰ ਦੇਵੀ ਮੰਦਿਰ ਅਤੇ ਧਰਮਸ਼ਾਲਾ ਨਿਰਮਾਣ ਕਮੇਟੀ ਜੁਝਾਰ ਨਗਰ, ਪਟਿਆਲਾ ਵੱਲੋਂ ਆਉਣ ਵਾਲੇ ਵਿਸ਼ਾਲ ਮਾਂ ਭਗਵਤੀ ਜਾਗਰਣ ਸਬੰਧੀ ਮਿਤੀ ਸੱਦਾ-ਪੱਤਰ ਜਾਰੀ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਮੈਂਬਰਾਂ ਨੇ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 10 ਅਕਤੂਬਰ 2026, ਦਿਨ ਸ਼ਨੀਵਾਰ ਨੂੰ ਮੇਨ ਚੌਂਕ, ਜੁਝਾਰ ਨਗਰ, ਪਟਿਆਲਾ ਵਿਖੇ ਵਿਸ਼ਾਲ ਮਾਂ ਭਗਵਤੀ ਜਾਗਰਣ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾਵੇਗਾ। ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸ਼ਾਮ 7:00 ਵਜੇ ਵਿਸ਼ਾਲ ਭੰਡਾਰੇ ਨਾਲ ਹੋਵੇਗੀ, ਜਿਸ ਵਿੱਚ ਸੰਗਤ ਲਈ ਪ੍ਰਸਾਦ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਬਾਅਦ ਰਾਤ 8:30 ਵਜੇ ਜੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ ਜਾਵੇਗੀ। ਪੂਰੀ ਰਾਤ ਮਾਤਾ ਦਾ ਗੁਣਗਾਨ ਅਤੇ ਭਜਨਾਂ ਦੀ ਰਸਧਾਰ ਨਾਲ ਸਵੇਰੇ 5:00 ਵਜੇ ਮਾਂ ਭਗਵਤੀ ਦੀ ਆਰਤੀ ਨਾਲ ਸਮਾਗਮ ਦੀ ਸਮਾਪਤੀ ਹੋਵੇਗੀ। ਸ਼੍ਰੀ ਵੈਸ਼ਨੂੰ ਦੇਵੀ ਮੰਦਿਰ ਅਤੇ ਧਰਮਸ਼ਾਲਾ ਨਿਰਮਾਣ ਕਮੇਟੀ ਨੇ ਸਮੂਹ ਇਲਾਕਾ ਨਿਵਾਸੀਆਂ, ਧਾਰਮਿਕ ਸੰਸਥਾਵਾਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਵਿਸ਼ਾਲ ਮਾਂ ਭਗਵਤੀ ਜਾਗਰਣ ਵਿੱਚ ਸ਼ਾਮਲ ਹੋਣ, ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਧਾਰਮਿਕ ਮਾਹੌਲ ਦਾ ਲਾਭ ਉਠਾਉਣ।