ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ
ਲਹਿਰਾਗਾਗਾ : ਸ਼ਹਿਰ ਅਤੇ ਇਲਾਕੇ ਦੀ ਮੁੱਖ ਸਮੱਸਿਆ ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਜਿਸਦਾ ਕਿ ਸਮੁੱਚੇ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ। ਉਹਨਾਂ ਸੜਕਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦਾ ਸਭ ਤੋਂ ਵੱਡਾ ਪ੍ਰੋਜੈਕਟ 09,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ, ਕੁੱਲ ਲਾਗਤ 4,150.42 ਕਰੋੜ ਰੁਪਏ, 3,424.67 ਕਰੋੜ ਸੜਕਾਂ ਦੀ ਮੁਰੰਮਤ/ਅਪਗ੍ਰੇਡੇਸ਼ਨ, 2026-27 ਦੇ ਬਜਟ ਵਿੱਚ ਸੜਕਾਂ ਲਈ 45,000 ਕਿਲੋਮੀਟਰ ਸੜਕਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਵਿੱਚ 4,700 ਕਿਲੋਮੀਟਰ ਨਵੀਆਂ ਸੜਕਾਂ ਅਤੇ ਬਾਕੀ ਸੜਕਾਂ ਦੀ ਮੁਰੰਮਤ, ਚੌੜਾਈ ਅਤੇ ਨਵੀਨੀਕਰਨ ਸ਼ਾਮਲ ਹੈ।ਇਸ ਯੋਜਨਾ ਦੀ ਕੁੱਲ ਅੰਦਾਜ਼ਨ ਲਾਗਤ 16,209 ਕਰੋੜ ਰੁਪਏ ਹੈ। ਮੰਤਰੀ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨਿਵਾਸੀਆਂ ਲਈ ਪੰਜਾਬ ਸਰਕਾਰ ਨਵੀਆਂ ਸਕੀਮਾਂ ਲੈ ਕੇ ਆਵੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਦੇ ਹੋਏ ਦੇਸ਼ ਦਾ ਨੰਬਰ ਇੱਕ ਸੂਬਾ ਬਣਾਏਗੀ।